DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

AAP health model: ‘ਆਪ’ ਦਾ ਸਿਹਤ ਮਾਡਲ ਫੇਲ੍ਹ: ਸਿੱਧੂ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ‘ਆਪ’ ਦਾ ਸਿਹਤ ਮਾਡਲ ਫੇਲ੍ਹ ਹੈ। ਸਰਕਾਰ ਦਾ 10 ਲੱਖ ਰੁਪਏ ਦੇ ਇਲਾਜ ਵਾਲਾ ਕਾਰਡ ਸਿਰਫ਼ ਪ੍ਰਚਾਰ ਦਾ ਸਾਧਨ ਬਣ ਕੇ ਰਹਿ ਗਿਆ ਹੈ ਕਿਉਂਕਿ ਇਹ ਕਈ ਪ੍ਰਾਈਵੇਟ ਹਸਪਤਾਲਾਂ...

  • fb
  • twitter
  • whatsapp
  • whatsapp
featured-img featured-img
ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹੋਰ ਹਸਪਤਾਲ ਦਾ ਬੋਰਡ ਦਿਖਾਉਂਦੇ ਹੋਏ।
Advertisement

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ‘ਆਪ’ ਦਾ ਸਿਹਤ ਮਾਡਲ ਫੇਲ੍ਹ ਹੈ। ਸਰਕਾਰ ਦਾ 10 ਲੱਖ ਰੁਪਏ ਦੇ ਇਲਾਜ ਵਾਲਾ ਕਾਰਡ ਸਿਰਫ਼ ਪ੍ਰਚਾਰ ਦਾ ਸਾਧਨ ਬਣ ਕੇ ਰਹਿ ਗਿਆ ਹੈ ਕਿਉਂਕਿ ਇਹ ਕਈ ਪ੍ਰਾਈਵੇਟ ਹਸਪਤਾਲਾਂ ’ਚ ਚੱਲਦਾ ਨਹੀਂ।

ਉਨ੍ਹਾਂ ਅੱਜ ਪਿਛਲੀ ਸਰਕਾਰ ਸਮੇਂ ਸਿਹਤ ਮੰਤਰੀ ਹੁੰਦਿਆਂ ਮੁਹਾਲੀ ਦੇ ਸੈਕਟਰ 66 ਵਿੱਚ ਮਨਜ਼ੂਰ ਕੀਤੇ 350 ਬਿਸਤਰਿਆਂ ਦੇ ਸਿਵਲ ਹਸਪਤਾਲ ਦੀ ਉਸਾਰੀ ਨਾ ਹੋਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਸਬੰਧਤ ਥਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਇਸ ਹਸਪਤਾਲ ਦੀ ਉਸਾਰੀ ਦਾ ਬਾਕਾਇਦਾ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੀਂਹ ਪੱਥਰ ਵੀ ਰੱਖਿਆ ਸੀ।

Advertisement

ਸਾਢੇ ਚਾਰ ਸਾਲ ਲੰਘਣ ਦੇ ਬਾਵਜੂਦ ਮੌਜੂਦਾ ਸਰਕਾਰ ਨੇ ਇੱਥੇ ਇੱਕ ਇੱਟ ਨਹੀਂ ਲਗਾਈ। ਕਾਂਗਰਸ ਸਰਕਾਰ ਨੇ ਇਸ ਹਸਪਤਾਲ ਲਈ ਲੋੜੀਂਦੀਆਂ ਸਾਰੀਆਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਪੂਰੀਆਂ ਕਰ ਦਿੱਤੀਆਂ ਸਨ। ਪ੍ਰਾਜੈਕਟ ਲਈ 8.72 ਏਕੜ ਜ਼ਮੀਨ ਅਲਾਟ ਕੀਤੀ ਸੀ, 50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਮਨਜ਼ੂਰ ਕੀਤੀ ਗਈ ਸੀ ਅਤੇ ਸਾਰੇ ਟੈਂਡਰ ਵੀ ਪਾਸ ਕਰ ਦਿੱਤੇ ਗਏ ਸਨ।

Advertisement

Advertisement
×