ਨਾਜਾਇਜ਼ ਤੌਰ ’ਤੇ ਘਰ ਢਾਹ ਰਹੀ ਹੈ ‘ਆਪ’: ਮਾਨ
ਡਾ. ਹਿਮਾਂਸੂ ਸੂਦ ਫ਼ਤਹਿਗੜ੍ਹ ਸਾਹਿਬ, 19 ਮਾਰਚ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਕੇਂਦਰ ਵੱਲੋਂ ਜਿੱਥੇ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨ ਪੱਖੀ ਸਿੱਖਾਂ ਦੇ ਏਜੰਸੀਆਂ ਰਾਹੀਂ ਕਥਿਤ ਕਤਲ ਕਰਵਾਏ...
Advertisement
ਡਾ. ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 19 ਮਾਰਚ
Advertisement
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਕੇਂਦਰ ਵੱਲੋਂ ਜਿੱਥੇ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨ ਪੱਖੀ ਸਿੱਖਾਂ ਦੇ ਏਜੰਸੀਆਂ ਰਾਹੀਂ ਕਥਿਤ ਕਤਲ ਕਰਵਾਏ ਜਾ ਰਹੇ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਜੰਗਲ ਦਾ ਰਾਜ ਬਣਾ ਕੇ ਪੁਲੀਸ ਮੁਕਾਬਲਿਆਂ ਰਾਹੀਂ ਕਥਿਤ ਕਤਲ ਤੇ ਗ਼ੈਰਕਾਨੂੰਨੀ ਢੰਗ ਨਾਲ ਲੋਕਾਂ ਦੇ ਮਕਾਨ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕਤਲ ’ਚ ਵੀ ਕੇਂਦਰ ਦੀਆਂ ਏਜੰਸੀਆਂ ਦਾ ਹੱਥ ਹੈ। ਸ੍ਰੀ ਮਾਨ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪੁਲੀਸ ਨੂੰ ਕਾਨੂੰਨੀ ਕਾਰਵਾਈ ਦਾ ਹੱਕ ਹੈ ਪਰ ਸਰਕਾਰ ਨੇ ਉਨ੍ਹਾਂ ਨੂੰ ਲੋੜ ਤੋਂ ਵੱਧ ਅਧਿਕਾਰ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ ਹਨ ਕਿ ਪੁਲੀਸ ਤੇ ਸਰਕਾਰ ਕਿਸੇ ਦਾ ਮਕਾਨ ਆਦਿ ਨਹੀਂ ਢਾਹ ਸਕਦੀ ਪਰ ਇਸ ਦੇ ਬਾਵਜੂਦ ਮੰਡੀ ਗੋਬਿੰਦਗੜ੍ਹ ਵਿੱਚ ਲੋਕਾਂ ਦੇ ਮਕਾਨ ਢਾਹੇ ਗਏ।
Advertisement
×