DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP protest Chandigarh: ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਚੰਡੀਗੜ੍ਹ ਵਿਖੇ ‘ਆਪ’ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈਂਦੇ ਹੋਏ ਪੁਲੀਸ ਅਧਿਕਾਰੀ, ਫੋਟੋ: ਆਤਿਸ਼ ਗੁਪਤਾ 
Advertisement

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀਜੇਪੀ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸੜਕਾਂ ’ਤੇ ਉੱਤਰ ਆਈ ਹੈ। ਅੱਜ ‘ਆਪ’ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ਵਿਖੇ ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁਲੀਸ ਨੇ ਲਿਆ ਹਿਰਾਸਤ ਵਿੱਚ, ਫੋਟੋ: ਆਤਿਸ਼ ਗੁਪਤਾ।
ਪੰਜਾਬ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁਲੀਸ ਨੇ ਲਿਆ ਹਿਰਾਸਤ ਵਿੱਚ, ਫੋਟੋ: ਆਤਿਸ਼ ਗੁਪਤਾ।

ਇਸ ਮੌਕੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਹੋਰ ਵੱਡੀ ਗਿਣਤੀ ਵਿੱਚ ‘ਆਪ’ ਆਗੂ ਪਹੁੰਚੇ, ਜਿਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸੈਕਟਰ 17 ਦੇ ਪੁਲੀਸ ਥਾਣੇ ਵਿੱਚ ਬੰਦ ਕਰ ਦਿੱਤਾ।

Advertisement

ਚੰਡੀਗੜ੍ਹ ਵਿਖੇ ‘ਆਪ’ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ, ਫੋਟੋ: ਆਤਿਸ਼ ਗੁਪਤਾ।
ਚੰਡੀਗੜ੍ਹ ਵਿਖੇ ‘ਆਪ’ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ, ਫੋਟੋ: ਆਤਿਸ਼ ਗੁਪਤਾ।

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਕਰਵਾਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ’ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਐੱਸ.ਆਈ.ਆਰ. ਦੇ ਨਾਮ ’ਤੇ ਦੇਸ਼ ਭਰ ਵਿੱਚੋਂ 13 ਕਰੋੜ ਤੋਂ ਵੱਧ ਵੋਟਾਂ ਕੱਟ ਦਿੱਤੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement
×