‘ਆਪ’ ਕਾਂਗਰਸੀਆਂ ’ਤੇ ਦਬਾਅ ਪਾਉਣ ਲੱਗੀ: ਕੰਗ
ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ‘ਆਪ’ ਸਰਕਾਰ ਵੱਲੋਂ ਕਾਂਗਰਸੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਪਰਚੇ ਦਰਜ਼ ਕਰਕੇ ਦਬਾਅ ਪਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਿਆਸਤ ‘ਆਪ’ ਨੂੰ...
Advertisement
ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ‘ਆਪ’ ਸਰਕਾਰ ਵੱਲੋਂ ਕਾਂਗਰਸੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਪਰਚੇ ਦਰਜ਼ ਕਰਕੇ ਦਬਾਅ ਪਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਿਆਸਤ ‘ਆਪ’ ਨੂੰ ਮਹਿੰਗੀ ਪਵੇਗੀ।
ਸਾਬਕਾ ਮੰਤਰੀ ਸ੍ਰੀ ਕੰਗ ਨੇ ਕਿਹਾ ਕਿ ਮਾਜਰੀ ਪੁਲੀਸ ਨੇ ਖਿਜ਼ਰਾਬਾਦ ਦੇ ਸਾਬਕਾ ਸਰੰਪਚ ਤੇ ਮਾਰਕੀਟ ਕਮੇਟੀ ਕੁਰਾਲੀ ਦੇ ਸਾਬਕਾ ਚੇਅਰਮੈਨ ਕ੍ਰਿਪਾਲ ਸਿੰਘ ਖ਼ਿਲਾਫ਼ ਨਾਜਾਇਜ਼ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਰਚਾ ਡੂੰਘੀ ਸਾਜਿਸ਼ ਤੇ ਦਬਾਅ ਪਾਉਣ ਲਈ ਕੀਤਾ ਗਿਆ ਹੈ। ਸ੍ਰੀ ਕੰਗ ਨੇ ਕਿਹਾ ਕਿ ਇੱਕ ਹੋਰ ਕੇਸ ਵਾਪਸ ਲੈਣ ਦਾ ਦਬਾਅ ਬਣਾਉਣ ਲਈ ਇਹ ਪਰਚਾ ਸਿਆਸੀ ਦਬਾਅ ਹੇਠ ਦਰਜ ਕੀਤਾ ਗਿਆ ਹੈ। ਸ੍ਰੀ ਕੰਗ ਨੇ ਕਿਹਾ ਕਿ ਕਿਰਪਾਲ ਸਿੰਘ ਪਿੰਡ ਦੇ ਸਰਪੰਚ ਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਰਹਿ ਚੁੱਕੇ ਹਨ ਤੇ ਕਾਂਗਰਸ ਦੇ ਸੀਨੀਅਰ ਆਗੂ ਵੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਝੂਠੇ ਪਰਚਿਆਂ ਵਿੱਚ ਫਸਾਇਆ ਜਾਣਾ ਲੋਕਤੰਤਰ ਦਾ ਘਾਣ ਹੈ। ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਕਾਂਗਰਸੀ ਵਰਕਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰਨਗੇ।
Advertisement
Advertisement
