ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੈਟਰੋਲ, ਡੀਜ਼ਲ, ਰਸੋਈ ਗੈਸ, ਸਬਜ਼ੀਆਂ, ਦਾਲਾਂ ਤੇ ਹੋਰ ਸਾਮਾਨ ਦੀਆਂ ਕੀਮਤਾਂ ਵਿੱਚ ਹੋਏ ਬੇਹਿਸਾਬ ਵਾਧੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦੀ ਸਥਾਨਕ ਇਕਾਈ ਨੇ ਸ਼ਨਿਚਰਵਾਰ ਨੂੰ ਇਥੇ ਸੈਕਟਰ 19/27 ਦੇ ਲਾਈਟ ਪੁਆਇੰਟ ਤੋਂ ਸੈਕਟਰ 18/19 ਤੱਕ ਦੇ ਲਾਈਟ ਪੁਆਇੰਟ ਤੱਕ ਪੈਦਲ ਮਾਰਚ ਕੀਤਾ। ਪਾਰਟੀ ਦੇ ਸੀਨੀਅਰ ਆਗੂ ਹਰਮੋਹਨ ਧਵਨ, ਚੰਡੀਗੜ੍ਹ ਮਾਮਲਿਆਂ ਦੇ ਸਹਿ ਇੰਚਾਰਜ ਪ੍ਰਦੀਪ ਛਾਬੜਾ ਤੇ ਪ੍ਰਦੇਸ਼ ਕਨਵੀਨਰ ਪ੍ਰੇਮ ਗਰਗ ਨੇ ਮੁਜ਼ਾਹਰਕਾਰੀਆਂ ਦੀ ਅਗਵਾਈ ਕੀਤੀ।