DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Majithia ਖਿਲਾਫ ਸਿਆਸੀ ਤੌਰ ’ਤੇ ਕਾਰਵਾਈ ਕਰ ਰਹੀ 'ਆਪ': Sukhbir Singh Badal

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਗਮ ਚੋਣਾਂ ਦੌਰਾਨ ਧੱਕੇਸ਼ਾਹੀ ਨੂੰ ਅਦਾਲਤ ਵਿੱਚ ਦਿੱਤੀ ਜਾਵੇਗੀ ਚੁਣੌਤੀ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। ਫੋਟੋ ; ਆਤਿਸ਼ ਗੁਪਤਾ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲੀਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਛਾਪੇਮਾਰੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਬਿਕਰਮ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲਾਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਕਾਗਜ਼ ਰੱਦ ਕੀਤੇ ਗਏ ਅਤੇ ਚੋਣਾਂ ਦੌਰਾਨ ਉਹਨਾਂ ਨਾਲ ਕੁੱਟਮਾਰ ਕੀਤੀ ਗਈ। ਹੁਣ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਹੈ। ਉਹਨਾਂ ਕਿਹਾ ਕਿ “ਅਕਾਲੀ ਦਲ ਡਰਨ ਵਾਲਾ ਨਹੀਂ ਹੈ ਅਸੀਂ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਖਿਲਾਫ ਲੜਾਈ ਲੜਾਂਗੇ।”

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਨਾਲ 51 ਉਮੀਦਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਹਨ। ਜਿਨਾਂ ਵਿੱਚੋਂ 31 ਉਮੀਦਵਾਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ ਜਦੋਂ ਕਿ ਬਾਕੀ ਰਹਿੰਦੇ ਉਮੀਦਵਾਰ ਵੀ ਜਲਦ ਪਾਰਟੀ ਵਿੱਚ ਸ਼ਾਮਿਲ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਬੂਥ ਕੈਪਚਰਿੰਗ ਅਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਜਿੱਤ ਹਾਸਿਲ ਕੀਤੀ।

Advertisement

ਉਹਨਾਂ ਕਿਹਾ ਕਿ ਨਗਰ ਕੌਂਸਲ ਜ਼ੀਰਕਪੁਰ ਦੇ ਵਾਰਡ ਨੰਬਰ 19 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਨੂੰ ਵੀ ਹਾਰਿਆ ਹੋਇਆ ਘੋਸ਼ਿਤ ਕਰ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਦੇ ਹੋਰ ਕਈ ਸ਼ਹਿਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਹਾਰਿਆ ਹੋਇਆ ਘੋਸ਼ਿਤ ਕੀਤਾ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੀ ਅਜਿਹੀ ਧੱਕੇਸ਼ਾਹੀਆਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ।

Advertisement

Advertisement
×