‘ਆਪ’ ਨੇ ਹਰ ਵਰਗ ਦਾ ਖਿਆਲ ਰੱਖਿਆ: ਜੀਪੀ
ਸੂਬਾ ਪ੍ਰਧਾਨ ਬਣਨ ’ਤੇ ਸਨਮਾਨ ਸਮਾਗਮ
Advertisement
ਸੀਨੀਅਰ ਆਗੂ ਪੀਆਰਟੀਸੀ ਦੇ ਸਾਬਕਾ ਡਾਇਰੈਕਟਰ ਸੁਭਾਸ਼ ਸੂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਐਸਸੀ ਸੈਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਹਾਈਕਮਾਨ ਦਾ ਧੰਨਵਾਦ ਕਰਦਿਆਂ ਅਤੇ ਜੀਪੀ ਨੂੰ ਵਧਾਈ ਦਿੱਤੀ। ਇਸ ਮੌਕੇ ਸਮਾਜ ਸੇਵੀ ਮਨੀ ਚੋਪੜਾ ਅਤੇ ਨਿਤਿਨ ਸੁਭਾਸ਼ ਸੂਦ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਵਿਚ ਉਤਸ਼ਾਹ ਪੈਦਾ ਹੋਇਆ ਹੈ ਜਿਸ ਦਾ ਲਾਭ 2027 ਦੀਆਂ ਚੋਣਾਂ ਵਿਚ ਪਾਰਟੀ ਨੂੰ ਮਿਲੇਗਾ। ਸ੍ਰੀ ਗੁਰਪ੍ਰੀਤ ਸਿੰਘ ਜੀਪੀ ਨੇ ‘ਆਪ’ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰ ਰਹੀ ਹੈ ਤੇ ਹਰ ਵਰਗ ਦਾ ਖਿਆਲ ਰੱਖ ਰਹੀ ਹੈ। ਉਨ੍ਹਾਂ ‘ਆਪ’ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕਿਹਾ।
Advertisement
Advertisement