ਪੱਤਰ ਪ੍ਰੇਰਕ
ਕੁਰਾਲੀ, 12 ਮਈ
ਅਕਾਲੀ ਦਲ (ਅ) ਦੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਕੁਸ਼ਲਪਾਲ ਸਿੰਘ ਮਾਨ ਨੇ ਨੇੜਲੇ ਪਿੰਡ ਦੁਸਾਰਨਾ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸ੍ਰੀ ਮਾਨ ਨੇ ਕਿਹਾ ਕਿ ਬਦਲਾਅ ਦੇ ਨਾਂ ’ਤੇ ਪੰਜਾਬ ਦੀ ਸੱਤਾ ’ਚ ਆਈ ਆਮ ਆਦਮੀ ਪਾਰਟੀ ਨੂੰ ਆਪਣੀ ਪਾਰਟੀ ’ਚੋਂ ਉਮੀਦਵਾਰ ਵੀ ਨਹੀਂ ਲੱਭੇ, ਸਗੋਂ ਹੋਰਾਂ ਪਾਰਟੀਆਂ ਦੇ ਆਗੂਆਂ ਨੂੰ ‘ਆਪ’ ਵਿੱਚ ਲਿਆ ਕੇ ਚੋਣ ਮੈਦਾਨ ਵਿੱਚ ਉਤਾਰਨਾ ਪਿਆ।
ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਨਹੀਂ ਭੁਲਣਗੇ ਕਿ ‘ਆਪ’ ਸਰਕਾਰ ਨਸ਼ਿਆਂ ਨੂੰ ਨੱਥ ਪਾਉਣ ਅਤੇ ਬੇਅਦਬੀ ਮਾਮਲਿਆਂ ਦਾ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ‘ਆਪ’ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਦੇ ਹਨ ਤਾਂ ਫਿਰ ਪਾਰਲੀਮੈਂਟ ਦੀਆਂ ਕੰਧਾਂ ਵੀ ਪੰਜਾਬ ਦੇ ਮਸਲੇ ਸੁਣਨਗੀਆਂ। ਇਸ ਮੌਕੇ ਜਥੇਦਾਰ ਹਰਮੇਸ਼ ਸਿੰਘ ਬੜੌਦੀ, ਜਥੇਦਾਰ ਬਲਕਾਰ ਸਿੰਘ ਭੁੱਲਰ, ਜਸਮੇਰ ਸਿੰਘ ਦੁਸਾਰਨਾ, ਸੁਰਿੰਦਰ ਸਿੰਘ ਦੁਸਾਰਨਾ ਗੁਰਜੀਤ ਸਿੰਘ, ਮਲਕੀਤ ਸਿੰਘ, ਰਘਵੀਰ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।