ਤਰਨ ਤਾਰਨ ਜ਼ਿਮਨੀ ਚੋਣ ਵਿੱਚ ‘ਆਪ’ ਜਿੱਤੇਗੀ: ਰਣਜੀਤਪਾਲ
‘ਆਪ’ ਦੇ ਟਰੇਡ ਵਿੰਗ ਦੇ ਸੂਬਾ ਸਕੱਤਰ ਅਤੇ ਸੂਬਾ ਬੁਲਾਰੇ ਰਣਜੀਤਪਾਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇੱਕ ਬਹੁਤ ਹੀ ਵਧੀਆ ਅਤੇ ਤਜਰਬੇਕਾਰ ਵਿਅਕਤੀ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਇਸ ਜ਼ਿਮਨੀ ਚੋਣ ਵਿੱਚ ‘ਆਪ’ ਦੇ ਉਮੀਦਵਾਰ ਦੀ ਜਿੱਤ ਯਕੀਨੀ ਹੋਵੇਗੀ।
ਸੂਬਾ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਜਦੋਂ ਵੀ ਕਿਸੇ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਹੋਈ ਹੈ ਤਾਂ ਉਹ ਸੀਟ ਮੁੜ ਕੇ ‘ਆਪ’ ਦੀ ਹੀ ਝੋਲੀ ਪਈ ਹੈ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਸਮਾਂ ਪਾ ਕੇ ਕਿਸੇ ਵੀ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਕਿਸੇ ਨਾ ਕਿਸੇ ਸਿਆਸੀ ਕਾਰਨ ਕਰ ਕੇ ਜਾਂ ਲਾਲਚਵੱਸ ਘਟਦੀ ਰਹੀ ਹੈ ਪਰ ‘ਆਪ’ ਦੇ ਵਿਧਾਇਕ 92 ਤੋਂ 95 ਹੋ ਚੁੱਕੇ ਹਨ। ਹੁਣ ਜ਼ਿਮਨੀ ਚੋਣ ਵਿੱਚ ਹਰਮੀਤ ਸਿੰਘ ਸੰਧੂ ਵੀ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰੇਗਾ। ਦੱਸਣਯੋਗ ਹੈ ਕਿ ਇੱਕ ਵਿਧਾਇਕ ਦੇ ਚਲਾਣੇ ਉਪਰੰਤ ਤਰਨਤਾਰਨ ਸੀਟ ਖਾਲੀ ਹੋ ਗਈ ਸੀ।