ਪੱਤਰ ਪ੍ਰੇਰਕ
ਬਨੂੜ, 31 ਜੁਲਾਈ
ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਨ ਵਾਲੇ ਬਨੂੜ ਸ਼ਹਿਰ ਦੇ ਅੱਧੀ ਦਰਜਨ ਵਾਲੰਟੀਅਰਾਂ ਨੇ ਅੱਜ ‘ਆਪ’ ਤੋਂ ਕਿਨਾਰਾ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਫੈਸਲੇ ਸਬੰਧੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪਾਰਟੀ ਆਗੂਆਂ ਨੂੰ ਜਾਣੂ ਕਰਾਇਆ। ਜ਼ੋਰਾ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਜਸਪ੍ਰੀਤ ਸਿੰਘ ਰਮਨਦੀਪ ਸਿੰਘ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਿੱਚ ਉਹ ਨਵੇਂ ਬਦਲਾਓ ਦੀ ਉਮੀਦ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਵੱਲੋਂ ਇਸ ਖੇਤਰ ਵਿੱਚ ਦੂਜੀਆਂ ਪਾਰਟੀਆਂ ਦੇ ਬੰਦੇ ਸ਼ਾਮਲ ਕੀਤੇ ਜਾ ਰਹੇ ਹਨ ਤੇ ਪਾਰਟੀ ਕਾਰਕੁਨਾਂ ਦੀ ਕਿੱਧਰੇ ਵੀ ਕੋਈ ਸੁਣਵਾਈ ਨਹੀਂ ਹੈ।
ਉਨ੍ਹਾਂ ਨਕਲੀ ਬੀਜ ਮਾਮਲੇ ਵਿੱਚ ਰਾਜਪੁਰਾ ਵਿੱਚ ਕਿਸਾਨਾਂ ਵੱਲੋਂ ਲਗਾਏ ਧਰਨੇ ਸਬੰਧੀ ਪਾਰਟੀ ਆਗੂਆਂ ’ਤੇ ਸਵਾਲ ਚੁੱਕੇ ਅਤੇ ਕਿਸਾਨਾਂ ਦੀ ਹਮਾਇਤ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕ ਮਸਲਿਆਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ।