‘ਆਪ’ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ
ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਰਹੇ ਮੌਜੂਦ
Advertisement
ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਗੁਪਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਰਾਜ ਸਭਾ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ।
Advertisement
Advertisement