DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ABVP Protest Chandigarh: ਏ ਬੀ ਵੀ ਪੀ ਨੇ ਮੰਤਰੀ ਬੈਂਸ ਦੇ ਘਰ ਨੇੜੇ ਪ੍ਰਦਰਸ਼ਨ ਕੀਤਾ

ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਵੱਲੋਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਚੰਡੀਗੜ੍ਹ ਸੈਕਟਰ 2 ਸਥਿਤ ਸਰਕਾਰੀ ਰਿਹਾਇਸ਼ ਅੱਗੇ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪਰਿਸ਼ਦ ਦੇ ਕਾਰਕੁਨਾਂ ਨੇ ਪੋਸਟਰਾਂ ਅਤੇ ਬੈਨਰਾਂ ਰਾਹੀਂ ਫਾਰਮੇਸੀ ਪ੍ਰੀਖਿਆ...

  • fb
  • twitter
  • whatsapp
  • whatsapp
featured-img featured-img
ਮੁਜ਼ਾਹਰਾਕਾਰੀਆਂ ਨੂੰ ਹਿਰਾਸਤ ’ਚ ਲੈਂਦੀ ਹੋਈ ਪੁਲੀਸ। -ਫੋਟੋ: ਵਿੱਕੀ ਘਾਰੂ
Advertisement

ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਵੱਲੋਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਚੰਡੀਗੜ੍ਹ ਸੈਕਟਰ 2 ਸਥਿਤ ਸਰਕਾਰੀ ਰਿਹਾਇਸ਼ ਅੱਗੇ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪਰਿਸ਼ਦ ਦੇ ਕਾਰਕੁਨਾਂ ਨੇ ਪੋਸਟਰਾਂ ਅਤੇ ਬੈਨਰਾਂ ਰਾਹੀਂ ਫਾਰਮੇਸੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਦਾ ਵਿਰੋਧ ਕਰਦਿਆਂ ਵਿਦਿਆਰਥੀਆਂ ਨਾਲ ਧੋਖਾ ਕਰਨ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਏ ਬੀ ਵੀ ਪੀ ਦੇ ਆਗੂ ਜਸਕਰਨ ਸਿੰਘ ਭੁੱਲਰ ਨੇ ਪ੍ਰਦਰਸ਼ਨ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਪੇਪਰ ਲੀਕ ਹੋ ਰਹੇ ਹਨ। ਇਸ ਕਰ ਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। ਇਹ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਏ ਡੀ ਓ, ਨਾਇਬ ਤਹਿਸੀਲਦਾਰ, 12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਅਤੇ ਹੁਣ ਫਾਰਮੇਸੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜੇ ਸਰਕਾਰ ਨੇ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਤਾਂ ਵਿਦਿਆਰਥੀਆਂ ਦਾ ਪ੍ਰੀਖਿਆ ਪ੍ਰਣਾਲੀ ਤੋਂ ਭਰੋਸਾ ਖ਼ਤਮ ਹੋ ਜਾਵੇਗਾ।

Advertisement

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੇ ਪ੍ਰਧਾਨ ਗੌਰਵਵੀਰ ਸੋਹਲ ਨੇ ਕਿਹਾ ਕਿ ਏ ਬੀ ਵੀ ਪੀ ਦਾ ਇਹ ਅੰਦੋਲਨ ਇੱਥੇ ਨਹੀਂ ਰੁਕੇਗਾ। ਜੇ ਪੰਜਾਬ ਸਰਕਾਰ ਪੇਪਰ ਲੀਕ ਮਾਮਲਿਆਂ ਵਿੱਚ ਠੋਸ ਕਾਰਵਾਈ ਨਹੀਂ ਕਰਦੀ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਪਰਿਸ਼ਦ ਆਉਣ ਵਾਲੇ ਸਮੇਂ ਵਿੱਚ ਪੂਰੇ ਸੂਬੇ ਵਿੱਚ ਵਿਆਪਕ ਅਤੇ ਤਿੱਖਾ ਅੰਦੋਲਨ ਕਰੇਗੀ।

Advertisement

ਏ ਬੀ ਵੀ ਪੀ ਨੇ ਸਰਕਾਰ ਤੋਂ ਸਾਰੇ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪਰਿਸ਼ਦ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਵੀ ਕੀਤੀ। ਪਰਿਸ਼ਦ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੁਲੀਸ ਨੇ ਵਿਦਿਆਰਥੀਆਂ ਨੂੰ ਹਿਰਾਸਤ ’ਚ ਲਿਆ

ਚੰਡੀਗੜ੍ਹ ਪੁਲੀਸ ਨੇ ਮੰਤਰੀ ਦੀ ਰਿਹਾਇਸ਼ ਵੱਲ ਜਾਂਦਾ ਰਾਹ ਬੈਰੀਕੇਡ ਲਾ ਕੇ ਬੰਦ ਕੀਤਾ ਹੋਇਆ ਸੀ। ਇਸ ਦੇ ਬਾਵਜੂਦ ਮੁਜ਼ਾਹਰਾਕਾਰੀ ਪੁਲੀਸ ਰੋਕਾਂ ਟੱਪ ਕੇ ਅੱਗੇ ਵਧ ਗਏ। ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁਲੀਸ ਸਟੇਸ਼ਨ ਭੇਜ ਦਿੱਤਾ।

Advertisement
×