DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਨੈਣਾ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਹਾਦਸਾ; ਟਿੱਪਰ ਨਾਲ ਟਕਰਾਈ ਕਾਰ

ਚਮਕੌਰ ਸਾਹਿਬ-ਰੂਪਨਗਰ ਸੜਕ ’ਤੇ ਦਾਸਤਾਨ-ਏ-ਸ਼ਹਾਦਤ ਨੇੜੇ ਵਾਪਰਿਆ ਹਾਦਸਾ; ਕਾਰ ਦੇ ਉੱਡੇ ਪਰਖੱਚੇ

  • fb
  • twitter
  • whatsapp
  • whatsapp
featured-img featured-img
ਚਮਕੌਰ ਸਾਹਿਬ ਵਿਖੇ ਹਾਦਸੇ ਦੌਰਾਨ ਨੁਕਸਾਨੀ ਗਈ ਕਾਰ। ਫੋਟੋ: ਬੱਬੀ
Advertisement

ਚਮਕੌਰ ਸਾਹਿਬ - ਰੂਪਨਗਰ ਸੜਕ 'ਤੇ ਸਥਿਤ 'ਦਾਸਤਾਨ-ਏ-ਸ਼ਹਾਦਤ' ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕਰਕੇ ਵਾਪਸ ਲੁਧਿਆਣਾ ਵੱਲ ਜਾ ਰਹੇ ਇੱਕ ਪਰਿਵਾਰ ਦੀ ਕਾਰ ਨੰਬਰ ਪੀਬੀ 10 ਡੀਈ 4400 ਦਾ ਅਚਾਨਕ ਸੰਤੁਲਨ ਵਿਗੜ ਜਾਣ ਕਾਰਨ ਇਹ ਸੜਕ ਕਿਨਾਰੇ ਖੜ੍ਹੇ ਇੱਕ ਟਿੱਪਰ ਨਾਲ ਜ਼ਬਰਦਸਤ ਤਰੀਕੇ ਨਾਲ ਟਕਰਾ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੌਰਾਨ ਖੁਸ਼ਕਿਸਮਤੀ ਇਹ ਰਹੀ ਕਿ ਕਾਰ ਵਿੱਚ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੇ ਬੇਟੇ ਦਾ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਅਤੇ ਇੱਕ ਵੱਡਾ ਹਾਦਸਾ ਟਲ ਗਿਆ। ਹਾਦਸਾ ਵਾਪਰਦੇ ਹੀ ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਕਾਰ ਸਵਾਰਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ।

Advertisement

ਘਟਨਾ ਦੀ ਸੂਚਨਾ ਮਿਲਦੇ ਹੀ 'ਸੜਕ ਸੁਰੱਖਿਆ ਫੋਰਸ' ਦੀ ਟੀਮ ਮੌਕੇ 'ਤੇ ਪਹੁੰਚੀ। ਉਨ੍ਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਇੱਥੋਂ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਮੌਕੇ 'ਤੇ ਖੜ੍ਹੇ ਲੋਕਾਂ ਨੇ ਦੱਸਿਆ ਕਿ ਹੋ ਸਕਦਾ ਹੈ ਕਾਰ ਚਾਲਕ ਨੂੰ ਨੀਂਦ ਆ ਗਈ ਹੋਵੇ ਜਾਂ ਸੜਕ 'ਤੇ ਪਏ ਟੋਏ ਕਾਰਨ ਗੱਡੀ ਬੇਕਾਬੂ ਹੋ ਕੇ ਸਹੀ ਸਾਈਡ 'ਤੇ ਖੜ੍ਹੇ ਟਿੱਪਰ ਨਾਲ ਟਕਰਾ ਗਈ ਹੋਵੇ। ਭਾਵੇਂ ਇਸ ਹਾਦਸੇ ਵਿੱਚ ਕਾਰ ਦਾ ਕਾਫ਼ੀ ਨੁਕਸਾਨ ਹੋਇਆ ਹੈ ਪਰ ਕਾਰ ਚਾਲਕਾਂ ਦੇ ਮਾਮੂਲੀ ਸੱਟਾਂ ਹੀ ਲੱਗੀਆਂ ਹਨ।

Advertisement

Advertisement
×