ਕੁੱਟਮਾਰ ਦੇ ਮਾਮਲੇ ’ਚ ਮੁਲਜ਼ਮ ਕਾਬੂ
ਅੰਬਾਲਾ ਪੁਲੀਸ ਨੇ ਕੁੱਟਮਾਰ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ’ਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਹੁਸੈਨ ਸ਼ਾਹ ਵਾਸੀ ਕਾਲਾ ਅੰਬ ਨੂੰ 22 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ਿਕਾਇਤਕਰਤਾ ਰਾਜ ਨੇ ਪੁਲੀਸ ਨੂੰ ਸ਼ਿਕਾਇਤ...
Advertisement
ਅੰਬਾਲਾ ਪੁਲੀਸ ਨੇ ਕੁੱਟਮਾਰ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ’ਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਹੁਸੈਨ ਸ਼ਾਹ ਵਾਸੀ ਕਾਲਾ ਅੰਬ ਨੂੰ 22 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ਿਕਾਇਤਕਰਤਾ ਰਾਜ ਨੇ ਪੁਲੀਸ ਨੂੰ ਸ਼ਿਕਾਇਤ ’ਚ ਦੱਸਿਆ ਕਿ 20 ਅਕਤੂਬਰ ਨੂੰ ਹੁਸੈਨ ਸ਼ਾਹ ਤੇ ਉਸ ਦੇ ਸਾਥੀਆਂ ਨੇ ਉਸ ਨਾਲ ਗਾਲੀ-ਗਲੋਚ ਤੇ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
Advertisement
Advertisement
