ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਕਤੂਬਰ
ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 264 ਗਰਾਮ ਚਰਸ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਤਜਿੰਦਰ ਸਿੰਘ ਵਾਸੀ ਸੈਕਟਰ-7 ਬੀ ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਕੀਤੀ ਹੈ ਜਿਨ੍ਹਾਂ ਨੇ ਸੈਕਟਰ-7 ਮੱਧਿਆ ਮਾਰਗ ’ਤੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 264 ਗਰਾਮ ਚਰਸ ਬਰਾਮਦ ਕੀਤੀ। ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।