ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
ਐੱਸ.ਏ.ਐੱਸ. ਨਗਰ (ਮੁਹਾਲੀ): ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਟ ਮੁਹਾਲੀ ਦੀ ਟੀਮ ਨੇ 150 ਗਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨਵਾਂ ਬੱਸ...
Advertisement
ਐੱਸ.ਏ.ਐੱਸ. ਨਗਰ (ਮੁਹਾਲੀ):
ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਟ ਮੁਹਾਲੀ ਦੀ ਟੀਮ ਨੇ 150 ਗਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨਵਾਂ ਬੱਸ ਅੱਡਾ ਮੁਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਉਰਫ਼ ਕੀਪਾ ਠੇਕੇਦਾਰ ਵਾਸੀ ਪਿੰਡ ਪਲਾਸੋਰ (ਤਰਨ ਤਾਰਨ) ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਇਸ ਦੌਰਾਨ ਪੁਲੀਸ ਨੇ ਨਵੇਂ ਬੱਸ ਅੱਡੇ ਨੇੜੇ ਪੈਦਲ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਮੁਲਜ਼ਮ ਕੁਲਦੀਪ ਸਿੰਘ ਦੇ ਖ਼ਿਲਾਫ਼ ਥਾਣਾ ਫੇਜ਼-1 ਮੁਹਾਲੀ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ
Advertisement
Advertisement
×