ਪੱਤਰ ਪ੍ਰੇਰਕ
ਰੂਪਨਗਰ, 23 ਜੂਨ
ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਦੀਵਾਰ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਦੋ ਨੌਜਵਾਨਾਂ ਨੂੰ ਅੱਜ ਪੁਲੀਸ ਨੇ ਰੂਪਨਗਰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਵੇਰਵਿਆਂ ਅਨੁਸਾਰ ਅੱਜ ਮੋਰਿੰਡਾ ਵਾਸੀ ਹਰਬੀਰ ਸਿੰਘ ਉਰਫ ਰਾਜੂ ਅਤੇ ਪਿੰਡ ਰੁੜਕੀ ਹੀਰਾਂ ਵਾਸੀ ਪਰਮਜੀਤ ਸਿੰਘ ਨੂੰ ਹਿਮਾਚਲ ਪ੍ਰਦੇਸ਼ ਪੁਲੀਸ ਨੇ ਰੂਪਨਗਰ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਪ੍ਰੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਸੱਤ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਮੁਲਜ਼ਮਾਂ ਦਾ ਚਾਰ ਦਿਨਾਂ ਦਾ ਰਿਮਾਂਡ ਦਿੱਤਾ। ਇਨ੍ਹਾਂ ਮੁਲਜ਼ਮਾਂ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਾਹਰ ਵੀ ਕਥਿਤ ਤੌਰ ’ਤੇ ਖਾਲਿਸਤਾਨ ਲਿਖ ਦਿੱਤਾ ਸੀ ਜਿਸ ਉਪਰੰਤ ਹਿਮਾਚਲ ਪੁਲੀਸ ਨੇ ਦੋਹਾਂ ਨੂੰ ਗ੍ਰਿਫਤਾਰ ਕੀਤਾ ਸੀ।