ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਮਾਮਲੇ ’ਚ ਬਰੀ

ਚੰਡੀਗੜ੍ਹ (ਟਨਸ): ਇੱਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਸਥਿਤ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਛੇ ਸਾਲ ਪੁਰਾਣੇ ਕੇਸ ਵਿੱਚੋਂ ਸੈਕਟਰ-39 ਵਿੱਚ ਰਹਿਣ ਵਾਲੇ ਅਕਸ਼ੈ ਨੂੰ ਬਰੀ ਕਰ ਦਿੱਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ...
Advertisement

ਚੰਡੀਗੜ੍ਹ (ਟਨਸ): ਇੱਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਸਥਿਤ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਛੇ ਸਾਲ ਪੁਰਾਣੇ ਕੇਸ ਵਿੱਚੋਂ ਸੈਕਟਰ-39 ਵਿੱਚ ਰਹਿਣ ਵਾਲੇ ਅਕਸ਼ੈ ਨੂੰ ਬਰੀ ਕਰ ਦਿੱਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਵੱਲੋਂ ਸਾਲ 2019 ਵਿੱਚ ਦਰਜ ਕੀਤਾ ਗਿਆ ਸੀ। ਪੁਲੀਸ ਦਾ ਕਹਿਣਾ ਸੀ ਕਿ ਜੂਨ 2019 ਵਿੱਚ ਅਕਸ਼ੈ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਇਹ ਸਾਬਤ ਨਹੀਂ ਹੋ ਸਕਿਆ ਕਿ ਨੌਜਵਾਨ ਨੇ ਸ਼ਰਾਬ ਪੀਤੀ ਹੋਈ ਸੀ। ਅਦਾਲਤ ਨੇ ਨੌਜਵਾਨ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਨਾ ਤਾਂ ਨੌਜਵਾਨ ਦੇ ਖੂਨ ਜਾਂ ਪਿਸ਼ਾਬ ਦਾ ਨਮੂਨਾ ਲੈ ਕੇ ਜਾਂਚ ਨਹੀਂ ਕੀਤੀ ਗਈ ਬਲਕਿ ਡਾਕਟਰ ਨੇ ਸੁੰਘ ਕੇ ਕਿਹਾ ਕਿ ਨੌਜਵਾਨ ਨੇ ਸ਼ਰਾਬ ਪੀਤੀ ਹੋਈ ਹੈ। ਅਦਾਲਤ ਨੇ ਕਿਹਾ ਕਿ ਸ਼ਰਾਬ ਦੀ ਬਦਬੂ ਆਉਣ ਦਾ ਮਤਲਬ ਇਹ ਨਹੀਂ ਹੈ ਕਿ ਵਿਅਕਤੀ ਨੇ ਸ਼ਰਾਬ ਪੀਤੀ ਹੋਵੇ।

Advertisement
Advertisement