ਪਟਾਕਿਆਂ ਦਾ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : The Tribune India

ਪਟਾਕਿਆਂ ਦਾ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਪਟਾਕਿਆਂ ਦਾ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਆਤਿਸ਼ ਗੁਪਤਾ

ਚੰਡੀਗੜ੍ਹ, 2 ਅਕਤੂਬਰ

ਚੰਡੀਗੜ੍ਹ ਪ੍ਰਸ਼ਾਸਨ ਨੇ ਤਿਓਹਾਰਾਂ ਦੇ ਸੀਜ਼ਨ ਦੀ ਆਮਦ ਕਰ ਕੇ ਸ਼ਹਿਰ ਦੇ ਕਾਰੋਬਾਰੀਆਂ ਅਤੇ ਦਸਹਿਰਾ ਕਮੇਟੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਦੋ ਸਾਲਾਂ ਬਾਅਦ ਸਿਰਫ਼ ਹਰੇ ਪਟਾਕੇ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਚੰਡੀਗੜ੍ਹ ਯੂਟੀ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਦੀਵਾਲੀ ’ਤੇ ਪਟਾਕਿਆਂ ਦਾ ਕਾਰੋਬਾਰ ਕਰਨ ਲਈ 96 ਜਣਿਆਂ ਨੂੰ ਆਰਜ਼ੀ ਤੌਰ ’ਤੇ ਲਾਇਸੈਂਸ ਦੇਣ ਦਾ ਫ਼ੈਸਲਾ ਲਿਆ ਹੈ। ਇਹ ਲਾਇਸੈਂਸ ਡਰਾਅ ਰਾਹੀਂ ਦਿੱਤੇ ਜਾਣਗੇ, ਜਿਸ ਲਈ ਯੂਟੀ ਪ੍ਰਸ਼ਾਸਨ ਜਲਦੀ ਹੀ ਪਟਾਕਾ ਕਾਰੋਬਾਰੀਆਂ ਦੀਆਂ ਅਰਜ਼ੀਆਂ ਮੰਗੇਗਾ। ਉਸ ਤੋਂ ਬਾਅਦ ਹੀ ਪਟਾਕਾ ਕਾਰੋਬਾਰੀਆਂ ਨੂੰ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਾਅਦ ਹੀ ਪਟਾਕਿਆਂ ਦਾ ਕਾਰੋਬਾਰ ਕੀਤਾ ਜਾ ਸਕਦਾ ਹੈ। ਯੂਟੀ ਪ੍ਰਸ਼ਾਸਨ ਨੇ ਸ਼ਹਿਰ ’ਚ ਪਟਾਕਿਆਂ ਦਾ ਆਨਲਾਈਨ ਕਾਰੋਬਾਰ ਕਰਨ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਪਾਬੰਦੀ ਦੇ ਬਾਵਜੂਦ ਆਨਲਾਈਨ ਪਟਾਕਿਆਂ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਪੁਲੀਸ ਨੂੰ ਹਰ ਵੇਲੇ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਜਿੱਥੇ ਕਿਤੇ ਨੇਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਸ ਇਲਾਕੇ ਦਾ ਸਬੰਧਤ ਐੱਸਐੱਚਓ ਜ਼ਿੰਮੇਵਾਰ ਹੋਵੇਗਾ।

ਚੰਡੀਗੜ੍ਹ ਕਰੈਕਰਜ਼ ਐਸੋਸੀਏਸ਼ਨ ਅਤੇ ਸਮੂਹ ਰਾਮਲੀਲਾ ਤੇ ਦਸਹਿਰਾ ਕਮੇਟੀਆਂ ਵੱਲੋਂ ਯੂਟੀ ਪ੍ਰਸ਼ਾਸਨ ਕੋਲੋਂ ਪਟਾਕੇ ਚਲਾਉਣ ਅਤੇ ਵੇਚਣ ਸਬੰਧੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਉਕਤ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦੌਰਾਨ ਯੂਟੀ ਚੰਡੀਗੜ੍ਹ ਵਿੱਚ ਪਟਾਕਿਆਂ ਦੀ ਲੜੀ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਨਾਲ ਹਵਾ ਤੇ ਆਵਾਜ਼ ਪ੍ਰਦੁਸ਼ਣ ਜ਼ਿਆਦਾ ਹੁੰਦਾ ਹੈ ਅਤੇ ਗੰਦਗੀ ਵੀ ਫੈਲਦੀ ਹੈ।

ਹਰੇ ਪਟਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਘੱਟ ਕਰਦੇ ਹਨ

ਕਰੈਕਰਜ਼ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਦਵਿੰਦਰ ਕੁਮਾਰ ਗੁਪਤਾ ਅਤੇ ਜਨਰਲ ਸਕੱਤਰ ਚਿਰਾਗ ਅਗਰਵਾਲ ਨੇ ਯੂਟੀ ਪ੍ਰਸ਼ਾਸਨ ਕੋਲ ਦਾਅਵਾ ਕੀਤਾ ਸੀ ਕਿ ਹਰੀ ਪਟਾਕੇ ਵਾਤਾਵਰਨ ਨੂੰ ਘੱਟ ਦੂਸ਼ਿਤ ਕਰਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਹਰੇ ਪਟਾਕਿਆਂ ਵਿੱਚ ਐਲੂਮੀਨੀਅਮ, ਬੇਰੀਅਮ, ਪੋਟਾਸ਼ੀਅਮ ਨਾਈਟ੍ਰੇਟ ਜਾਂ ਕਾਰਬਨ ਨਹੀਂ ਹੁੰਦੇ, ਜੋ ਵਾਤਾਵਰਨ ਅਨੁਕੂਲ ਹੁੰਦੇ ਹਨ। ਬੇਰੀਅਮ ਨਾਈਟ੍ਰੇਟ ਕਾਫੀ ਧੂੰਆਂ ਕਰਦਾ ਹੈ। ਉਨ੍ਹਾਂ ਕਿਹਾ ਕਿ ਆਮ ਪਟਾਕੇ ਲਗਪਗ 160 ਡੈਸੀਬਲ ਆਵਾਜ਼ ਕਰਦੇ ਹਨ, ਜਦੋਂ ਕਿ ਹਰੇ ਪਟਾਕੇ 100-110 ਡੈਸੀਬਲ ਦੀ ਆਵਾਜ਼ ਕਰਦੇ ਹਨ। ਸੀਐੱਸਆਈਆਰ-ਨੀਰੀ ਨੇ ਵੀ ਜਾਂਚ ਤੋਂ ਬਾਅਦ ਹਰੇ ਪਟਾਕਿਆਂ ਦੇ ਲਾਇਸੈਂਸ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ।

ਪੰਜਾਬ ਤੇ ਹਰਿਆਣਾ ਵਿੱਚ 11 ਫੈਕਟਰੀਆਂ ’ਚ ਬਣਦੇ ਨੇ ਗਰੀਨ ਪਟਾਕੇ

ਇਸ ਵਾਰ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਹਰੇ ਪਟਾਕਿਆਂ ਦੀ ਵਰਤੋਂ ਕਰਨ ਲਈ ਪ੍ਰਵਾਨਗੀ ਦਿੱਤੀ ਹੈ। ਸੀਐੱਸਆਈਆਰ-ਨੀਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ 11 ਫੈਕਟਰੀਆਂ ਹੀ ਉਨ੍ਹਾਂ ਕੋਲ ਰਜਿਸਟਰਡ ਹਨ ਜੋ ਕਿ ਹਰੇ ਪਟਾਕੇ ਬਣਾਉਂਦੀਆਂ ਹਨ। ਇਨ੍ਹਾਂ ਵਿੱਚੋਂ ਪੰਜਾਬ ਵਿੱਚ ਚਾਰ ਅਤੇ ਹਰਿਆਣਾ ਵਿੱਚ ਸੱਤ ਫੈਕਟਰੀਆਂ ਹਨ ਜਦੋਂ ਕਿ ਦੋਹਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰੇ ਪਟਾਕੇ ਬਣਾਉਣ ਵਾਲੀ ਕੋਈ ਫੈਕਟਰੀ ਰਜਿਸਟਰਡ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All