ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ: ਡੀ ਸੀ
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ...
Advertisement
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲੀਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ ਡੀ ਪੀ ਓਜ਼ ਅਤੇ ਕਾਰਜ ਸਾਧਕ ਅਫ਼ਸਰ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਹ ਹੁਕਮ 10 ਦਸੰਬਰ 2025 ਤੱਕ ਲਾਗੂ ਰਹੇਗਾ। ਇਨ੍ਹਾਂ ਹੁਕਮਾਂ ਦੀ ਸ਼ਲਾਘਾ ਕਰਦਿਆਂ ਸਮਾਜਸੇਵੀ ਅਮਨਦੀਪ ਸਿੰਘ ਮਾਂਗਟ, ਅਕਾਲੀ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਕੌਂਸਲਰ ਕਿਰਪਾਲ ਸਿੰਘ ਗਿੱਲ, ਪੈਨਸ਼ਨ ਮਹਾ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਅਤੇ ਕਿਸਾਨ ਆਗੂ ਬਾਈ ਪਰਮਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਗੁੱਜਰ ਭਾਈਚਾਰੇ ਵੱਲੋਂ ਰੋਜ਼ਾਨਾ ਹੀ ਦਰਜਨਾਂ ਮੱਝਾਂ ਪਿੰਡਾਂ ਅਤੇ ਸ਼ਹਿਰਾਂ ਅੰਦਰ ਚਾਰੇ ਲਈ ਲਿਜਾਈਆਂ ਜਾਂਦੀਆਂ ਹਨ, ਜੋ ਦਰੱਖਤਾਂ ਦਾ ਨੁਕਸਾਨ ਵੀ ਕਰਦੀਆਂ ਹਨ, ਜਿਸ ਲਈ ਉਨ੍ਹਾਂ ਨੂੰ ਵੀ ਸਖਤ ਹਦਾਇਤਾਂ ਕਰ ਕੇ ਰੋਕਿਆ ਜਾਵੇ।
Advertisement
Advertisement