ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਾਰਚ
ਇੱਥੋਂ ਦੇ ਸੈਕਟਰ-37/41 ਵਾਲੇ ਚੌਕ ਵਿੱਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਰਕੇ ਐਕਟਿਵਾ ਸਵਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਅਕਸ਼ਿਤ (22) ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸਹਿਜ ਰਾਮ ਵਾਸੀ ਪਿੰਡ ਬਡਹੇੜੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਸੈਕਟਰ-37/41 ਵਾਲੇ ਚੌਕ ਵਿੱਚ ਇਕ ਤੇਜ਼ ਰਫ਼ਤਾਰ ਕਾਰ ਚਾਲਕ ਐਕਟਿਵਾ ਵਿੱਚ ਟੱਕਰ ਮਾਰ ਕੇ ਫਰਾਰ ਹੋ ਗਿਆ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।