ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਸਰਗਰਮੀਆਂ ਤੇਜ਼
ਚੰਡੀਗੜ੍ਹ ਵਿੱਚ ਦਸੰਬਰ 2026 ਦੌਰਾਨ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਸਾਰੀਆਂ ਰਾਜਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਜਪਾ ਨਾਲ ਜੁੜੇ ਪ੍ਰਿੰਸ ਰਾਣਾ ਦੀ ਅਗਵਾਈ ਹੇਠ ਸੈਂਕੜੇ...
ਚੰਡੀਗੜ੍ਹ ਵਿੱਚ ਦਸੰਬਰ 2026 ਦੌਰਾਨ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਸਾਰੀਆਂ ਰਾਜਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਜਪਾ ਨਾਲ ਜੁੜੇ ਪ੍ਰਿੰਸ ਰਾਣਾ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ। ਇਨ੍ਹਾਂ ਨੌਜਵਾਨਾਂ ਨੂੰ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਅਤੇ ਸੀਨੀਅਰ ਆਗੂਆਂ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਸ਼ਹਿਰ ਦੇ ਲੋਕ ਬਦਲਾਅ ਦੀ ਲੋੜ ਮਹਿਸੂਸ ਕਰ ਰਹੇ ਹਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੰਡੀਗੜ੍ਹ ਦੇ ਵਿਕਾਸ, ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਆਮ ਲੋਕਾਂ ਦੇ ਹੱਕਾਂ ਲਈ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਆਗੂ ਘਰ-ਘਰ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਨਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਸਮੱਸਿਆਂ ਨੂੰ ਹੱਲ ਕਰਾਉਣ ਲਈ ਆਵਾਜ਼ ਬੁਲੰਦ ਕਰਨਗੇ।

