ਅਦਾਕਾਰ ਵਿਜੈ ਸਕਸੈਨਾ ਦਾ ਦੇਹਾਂਤ
ਪੰਜਾਬੀ ਅਤੇ ਹਿੰਦੀ ਫਿਲਮਾਂ ਦੇ ਕਲਾਕਾਰ ਵਿਜੈ ਸਕਸੈਨਾ (76) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਅੱਜ ਸਵੇਰੇ ਮਨੀਮਾਜਰਾ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰਾਂ ਰੋਬਿਨ ਸਕਸੈਨਾ...
Advertisement
ਪੰਜਾਬੀ ਅਤੇ ਹਿੰਦੀ ਫਿਲਮਾਂ ਦੇ ਕਲਾਕਾਰ ਵਿਜੈ ਸਕਸੈਨਾ (76) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਅੱਜ ਸਵੇਰੇ ਮਨੀਮਾਜਰਾ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰਾਂ ਰੋਬਿਨ ਸਕਸੈਨਾ ਅਤੇ ਸਚਿਨ ਸਕਸੈਨਾ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਸੁਮਨ ਬੱਤਾ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਕਲਾਕਾਰਾਂ ਨੇ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ। ਉਨ੍ਹਾਂ ਨੇ ‘ਮੇਰੇ ਬ੍ਰਦਰ ਕੀ ਦੁਲਹਨ’, ‘ਸ਼ਹੀਦ-ਏ-ਮੁਹੱਬਤ ਬੂਟਾ ਸਿੰਘ’, ‘ਡੈਡ ਕੀ ਮਾਰੂਤੀ’ ਅਤੇ ‘ਕਤਲੇਆਮ’ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ। ਇਸ ਤੋਂ ਇਲਾਵਾ ਉਹ ਟੀਵੀ ਸੀਰੀਅਲ ‘ਕ੍ਰਾਈਮ ਪੈਟਰੋਲ’ ਅਤੇ ‘ਸਾਵਧਾਨ ਇੰਡੀਆ’ ਵਿੱਚ ਵੀ ਨਜ਼ਰ ਆਏ ਸਨ। ਉਹ ਹਰਿਆਣਾ ਸਰਕਾਰ ਵਿੱਚ ਡਿਪਟੀ ਸੈਕਟਰੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ।
Advertisement
Advertisement
×

