ਅਦਬੀ ਪੰਜਾਬੀ ਸੱਥ ਨੇ ਸਨਮਾਨ ਸਮਾਰੋਹ ਕਰਵਾਇਆ : The Tribune India

ਅਦਬੀ ਪੰਜਾਬੀ ਸੱਥ ਨੇ ਸਨਮਾਨ ਸਮਾਰੋਹ ਕਰਵਾਇਆ

ਅਦਬੀ ਪੰਜਾਬੀ ਸੱਥ ਨੇ ਸਨਮਾਨ ਸਮਾਰੋਹ ਕਰਵਾਇਆ

ਪੰਜਾਬ ਕਲਾ ਭਵਨ ਵਿੱਚ ਲੇਖਕਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਸਾਹਿਤ ਪ੍ਰਤੀਨਿਧ

ਚੰਡੀਗੜ੍ਹ, 24 ਸਤੰਬਰ

ਇੱਥੋਂ ਦੇ ਪੰਜਾਬ ਕਲਾ ਭਵਨ ਵਿੱਚ ਅਦਬੀ ਪੰਜਾਬੀ ਸੱਥ ਰੋਜ਼ ਗਾਰਡਨ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਸਾਹਿਤਕ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਪ੍ਰਧਾਨਗੀ ਸਾਬਕਾ ਆਈਏਐੱਸ ਅਧਿਕਾਰੀ ਐੱਸਐੱਸ ਚੰਨੀ ਨੇ ਕੀਤੀ ਤੇ ਵਿਸ਼ੇਸ਼ ਮਹਿਮਾਨਾਂ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਜੇਐੱਸ ਖੁਸ਼ਦਿਲ ਤੇ ਰਵਨੀਤ ਬਰਾੜ, ਨੈਸ਼ਨਲ ਬੁਲਾਰਾ ਪੰਜਾਬ ਸੰਯੁਕਤ ਸਮਾਜ ਮੋਰਚਾ ਸ਼ਾਮਲ ਹੋਏ। ਇਸ ਮੌਕੇ ਡਾ. ਲਖਵਿੰਦਰ ਜੌਹਲ ਨੂੰ ‘ਮਰਹੂਮ ਸ਼ਾਇਰ ਰਾਜਿੰਦਰ ਪ੍ਰਦੇਸੀ ਯਾਦਗਾਰੀ ਪੁਰਸਕਾਰ’ ਤੇ ਕਹਾਣੀਕਾਰ ਹਰਪ੍ਰੀਤ ਸਿੰਘ ਚਨੂੰ ਨੂੰ ‘ਮਰਹੂਮ ਕਹਾਣੀਕਾਰ ਜਗਰੂਪ ਸਿੰਘ ਦਾਤੇਵਾਸ ਯਾਦਗਾਰੀ ਪੁਰਸਕਾਰ’ ਦਿੱਤੇ ਗਏ। ਸਨਮਾਨਿਤ ਸ਼ਖਸੀਅਤਾਂ ਦੀ ਸਾਹਿਤਕ ਦੇਣ ਬਾਰੇ ਬਲਕਾਰ ਸਿੱਧੂ, ਦੀਪਕ ਚਨਾਰਥਲ, ਡਾ. ਦਵਿੰਦਰ ਬੋਹਾ, ਬਲਬੀਰ ਕੌਰ ਰਾਏਕੋਟ, ਡਾ. ਯੋਗਰਾਜ ਤੇ ਸਰਦਾਰਾ ਸਿੰਘ ਚੀਮਾ ਨੇ ਚਾਨਣਾ ਪਾਇਆ। ਸੱਥ ਦੇ ਸਕੱਤਰ ਨਿੰਦਰ ਘੁਗਿਆਣਵੀ ਨੇ ਸੱਥ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।

ਗੁਰੁੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਧਿਆਪਕਾਂ ਦਾ ਸਨਮਾਨ

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੱਜ ਸਰਕਲ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਦਡੋਨ ਦੇ ਆਨੰਦਪੁਰ ਸਾਹਿਬ, ਨੰਗਲ, ਨੂਰਪੁਰ ਅਤੇ ਕੀਰਤਪੁਰ ਸਾਹਿਬ ਖੇਤਰ ਵੱਲੋਂ ਭਾਈ ਨੰਦ ਲਾਲ ਸਕੂਲ ਆਨੰਦਪੁਰ ਸਾਹਿਬ ਵਿੱਚ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਆਨੰਦਪੁਰ ਸਾਹਿਬ ਖੇਤਰ ਦੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਅਧਿਆਪਕ ਸਨਮਾਨ ਸਮਾਰੋਹ ਵਿੱਚ ਆਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਨੂਰਪੁਰ ਬੇਦੀ ਦੇ ਨਾਲ ਸਬੰਧਿਤ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕ ਗੁਰੂ ਸਾਹਿਬਾਨਾਂ ਦਾ ਸਨਮਾਨ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All