ਟਾਂਗਰੀ ਵਿੱਚ ਵਧਦੇ ਪਾਣੀ ਕਾਰਨ ਪ੍ਰਸ਼ਾਸਨ ਚੌਕਸ: ਵਿੱਜ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿੱਚ ਹੋ ਰਹੀ ਭਾਰੀ ਬਰਸਾਤ ਤੇ ਟਾਂਗਰੀ ਵਿੱਚ ਆਏ ਵੱਧ ਪਾਣੀ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ...
Advertisement 
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿੱਚ ਹੋ ਰਹੀ ਭਾਰੀ ਬਰਸਾਤ ਤੇ ਟਾਂਗਰੀ ਵਿੱਚ ਆਏ ਵੱਧ ਪਾਣੀ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਛਾਉਣੀ ਦੇ ਐੱਸਡੀਐੱਮ, ਨਗਰ ਪਰਿਸ਼ਦ ਦੇ ਅਧਿਕਾਰੀ ਤੇ ਹੋਰ ਸਟਾਫ ਨੇ ਪੂਰੇ ਇਲਾਕੇ ਦਾ ਦੌਰਾ ਕੀਤਾ ਹੈ। ਬਰਸਾਤ ਕਾਰਨ ਪੁੱਲਾ ਹੇਠਾਂ ਫਸੀ ਗੰਦਗੀ ਨੂੰ ਤੁਰੰਤ ਸਾਫ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਾਂਗਰੀ ਵਿੱਚ ਹੋਰ ਪਾਣੀ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਐੱਨਡੀਆਰਐੱਫ ਨੂੰ ਬੁਲਾ ਲਿਆ ਗਿਆ ਹੈ ਤੇ ਡਿਪਟੀ ਕਮਿਸ਼ਨਰ ਨੂੰ ਫੌਜ ਨਾਲ ਸੰਪਰਕ ਕਰਕੇ ਤਿਆਰ ਰਹਿਣ ਲਈ ਕਿਹਾ ਗਿਆ ਹੈ।
Advertisement
Advertisement 
× 

