DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਰੀਨ ਹੋਲਾ ਮਹੱਲਾ ਸਬੰਧੀ ਪ੍ਰਸ਼ਾਸਨ ਵੱਲੋਂ ਮੀਟਿੰਗ

ਜਥੇਦਾਰ ਗੜਗੱਜ ਨੇ ਹਰ ਸਹਿਯੋਗ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਅਧਿਕਾਰੀ ਦਾ ਸਨਮਾਨ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ।
Advertisement

ਗਰੀਨ ਹੋਲਾ ਮਹੱਲਾ ਮਨਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਨ ਬਣਾਉਣ ਦੇ ਉਦੇਸ਼ ਨਾਲ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸਕੱਤਰ ਲਵਨੀਤ ਦੂਬੇ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ ਅਵਿਕੇਸ਼ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਗਰੀਨ ਮੁਹਿੰਮ ਬਾਰੇ ਵਿਚਾਰ-ਵਟਾਂਦਰਾ ਕੀਤਾ। ਜਥੇਦਾਰ ਗੜਗੱਜ ਨੇ ਵਾਤਾਵਰਨ ਨੂੰ ਸੰਭਾਲਣਾ ਸਮੇਂ ਦੀ ਲੋੜ ਕਰਾਰ ਦਿੰਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਲੰਗਰਾਂ ਵਿੱਚ ਸਟੀਲ ਜਾਂ ਜੈਵਿਕ ਖਪਣਯੋਗ ਭਾਂਡਿਆਂ ਦੀ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ ਅਤੇ ਸੰਗਤ ਨੂੰ ਪਲਾਸਟਿਕ ਤੋਂ ਪਰਹੇਜ਼ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਮੁਹਿੰਮ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਪਲਾਸਟਿਕ ਪੈਕੇਜਿੰਗ ਘਟਾਉਣ ਲਈ ਵਿਕਲਪ ਅਪਣਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੰਗਰ ਕਮੇਟੀਆਂ ਨੂੰ ਜੈਵਿਕ ਸਮੱਗਰੀ ਮੁਫ਼ਤ ਪ੍ਰਦਾਨ ਕੀਤੀ ਗਈ ਹੈ। ਅੰਤ ਵਿੱਚ ਸੰਗਤ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਅਪੀਲ ਕੀਤੀ ਗਈ।

Advertisement
Advertisement
×