DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਸ਼ਾਸਨ ਵੱਲੋਂ ਸੁਖਨਾ ਝੀਲ ਦੇ ਫਲੱਡ ਗੇਟਾਂ ਦਾ ਨਿਰੀਖਣ

ਝੀਲ ਵਿੱਚ ਪਾਣੀ ਦਾ ਪੱਧਰ 1158.5 ਫੁੱਟ ’ਤੇ ਪਹੁੰਚਿਆ

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 3 ਜੁਲਾਈ

Advertisement

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿੱਚ ਮੌਨਸੂਨ ਦੀ ਆਮਦ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧਣਾ ਸ਼ੁਰੂ ਹੋ ਗਿਆ ਹੈ। ਸੁਖਨਾ ਵਿੱਚ ਪਾਣੀ ਦਾ ਪੱਧਰ ਵੱਧਦਾ ਦੇਖ ਕੇ ਯੂਟੀ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ, ਜਿਸ ਵੱਲੋਂ ਸੁਖਨਾ ਝੀਲ ਵਿੱਚ ਪਾਣੀ ਦੇ ਪੱਧਰ ’ਤੇ ਹਰ ਸਮੇਂ ਨਜ਼ਰ ਰੱਖੀ ਜਾ ਰਹੀ ਹੈ। ਸੁਖਨਾ ਝੀਲ ਵਿੱਚ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ, ਪਰ ਹਾਲੇ ਝੀਲ ਵਿੱਚ ਪਾਣੀ ਦਾ ਪੱਧਰ 1158.5 ਫੁੱਟ ’ਤੇ ਹੈ, ਜੋ ਕਿ ਖਤਰੇ ਦੇ ਨਿਸ਼ਾਨ ਤੋਂ 4.5 ਫੁੱਟ ਹੇਠਾਂ ਹੈ। ਪਾਣੀ ਦਾ ਪੱਧਰ ਵਧਦਾ ਦੇਖਦੇ ਹੋਣ ਯੂਟੀ ਪ੍ਰਸ਼ਾਸਨ ਵੱਲੋਂ ਅੱਜ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਫਲੱਡ ਗੇਟ ਖੋਲ੍ਹ ਕੇ ਨਿਰrਖਣ ਕੀਤਾ ਗਿਆ ਹੈ, ਤਾਂ ਜੋ ਲੋੜ ਪੈਣ ’ਤੇ ਗੇਟ ਖੋਲ੍ਹੇ ਜਾ ਸਕਣ। ਪ੍ਰਸ਼ਾਸਨ ਨੇ ਕੁਝ ਸਮੇਂ ਬਾਅਦ ਹੀ ਫਲੱਡ ਗੇਟ ਨੂੰ ਬੰਦ ਕਰ ਦਿੱਤਾ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਹਾਲੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਅੱਜ ਫਲੱਡ ਗੇਟ ਨਿਰੀਖਣ ਕਰਨ ਲਈ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ 24 ਘੰਟੇ ਸੁਖਨਾ ਝੀਲ ’ਤੇ ਪਾਣੀ ਦੇ ਪੱਧਰ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਲਈ ਸੁਖਨਾ ਝੀਲ ਦੇ ਰੇਗੂਲੇਟਰੀ ਐਂਡ ’ਤੇ ਸਥਿਤ ਫਲੱਡ ਗੇਟਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਕੈਮਰਿਆਂ ਰਾਹੀ ਵੀ ਪ੍ਰਸ਼ਾਸਨ ਹਰ ਸਮੇਂ ਫਲੱਡ ਗੇਟਾਂ ’ਤੇ ਨਿਗਰਾਨੀ ਕਰ ਰਿਹਾ ਹੈ। ਹਾਲਾਂਕਿ ਯੂਟੀ ਪ੍ਰਸ਼ਾਸਨ ਵੱਲੋਂ ਅੱਜ ਫਲੱਡ ਗੇਟ ਖੋਲ੍ਹੇ ਜਾਣ ਕਰਕੇ ਸੁਖਨਾ ਚੋਅ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਪਰ ਕੁਝ ਸਮੇਂ ਬਾਅਦ ਸੁਖਨਾ ਚੋਣ ਵਿੱਚ ਪਾਣੀ ਘਟਣ ’ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦਾ ਪਾਣੀ ਆਉਂਦਾ ਹੈ, ਜਿਸ ਕਰਕੇ ਹਿਮਾਚਲ ਪ੍ਰਦੇਸ਼ ਵਿੱਚ ਵਾਧੂ ਮੀਂਹ ਪੈਣ ਕਰਕੇ ਵੀ ਝੀਲ ਵਿੱਚ ਪਾਣੀ ਦਾ ਪੱਧਰ ਵੱਧ ਜਾਂਦਾ ਹੈ। ਇਨ੍ਹਾਂ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਰਕੇ ਵੀ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।

Advertisement

ਅੱਜ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਨੇ ਚੰਡੀਗੜ੍ਹ ਤੇ ਆਲੇ-ਦੁਆਲੇ ਦੇ ਇਲਾਕੇ ਵਿੱਚ 4 ਤੋਂ 8 ਜੁਲਾਈ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਸ਼ਹਿਰ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਲੰਘੇ ਦਿਨ ਅਤੇ ਅੱਜ ਸ਼ਹਿਰ ਵਿੱਚ ਮੌਸਮ ਸਾਫ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਡੀਸੀ ਵੱਲੋਂ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ/ਨੰਗਲ(ਬੀ ਐੱਸ ਚਾਨਾ/ ਬਲਵਿੰਦਰ ਰੈਤ): ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ, ਹੜ੍ਹ ਰੋਕੂ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਨਿਰੀਖਣ ਕਰਨ ਅਤੇ ਆਮ ਲੋਕਾਂ ਦੇ ਜਾਨ ਮਾਲ ਤੇ ਪਸ਼ੂ ਧਨ ਦੀ ਰਾਖੀ ਲਈ ਹੜਾਂ ਤੋਂ ਰੋਕਥਾਮ ਵਾਸਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਭੱਲੜੀ, ਅਗੰਮਪੁਰ, ਸ਼ਾਹਪੁਰ ਬੇਲਾ, ਖੱਡ ਬਠਲੋਰ ਆਦਿ ਥਾਵਾਂ ਦਾ ਦੌਰਾ ਕਰਨ ਮੌਕੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਦੀ ਸਥਿਤੀ ’ਤੇ ਪੂਰੀ ਚੌਕਸੀ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਾੜਾਂ ਵਿੱਚ ਹੋਣ ਵਾਲੀ ਭਾਰੀ ਬਰਸਾਤ, ਭਾਖੜਾ ਡੈਮ ਵਿੱਚ ਪਾਣੀ ਦੀ ਆਮਦ ਅਤੇ ਸਤਲੁਜ ਤੇ ਸਵਾਂ ਨਦੀ ਵਿੱਚ ਪਾਣੀ ਦੇ ਪੱਧਰ ’ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਸ੍ਰੀ ਵਾਲੀਆ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿਹੜੇ ਇਲਾਕੇ ਹੜ੍ਹ ਦੀ ਮਾਰ ਵਿਚ ਆਉਂਦੇ ਰਹੇ ਹਨ ਅਤੇ ਜਿਹੜੇ-ਜਿਹੜੇ ਖੇਤਰਾਂ ਵਿਚ ਹੜ੍ਹ ਕਾਰਨ ਨੁਕਸਾਨ ਹੋਇਆ ਹੈ, ਉਹ ਸਾਰੇ ਖੇਤਰਾਂ/ਸਥਾਨਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਕੇ ਉਥੇ ਲੋੜੀਂਦੇ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਬਰਸਾਤੀ ਨਾਲਿਆਂ, ਖੱਡਾਂ, ਸੂਏ, ਕੱਸੀਆਂ, ਪੁਲੀਆਂ ਤੇ ਨਿਕਾਸੀ ਨਾਲਿਆਂ ਵਿੱਚ ਹੋਣ ਵਾਲੀ ਰੁਕਾਵਟ ਅਕਸਰ ਹੀ ਹੜ੍ਹ ਦਾ ਕਾਰਨ ਬਣਦੀ ਹੈ। ਪ੍ਰਸ਼ਾਸਨ ਵੱਲੋਂ ਇਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਢੁੱਕਵੇ ਪ੍ਰਬੰਧ ਮੁਕੰਮਲ ਰੱਖਣ ਲਈ ਆਦੇਸ਼ ਦਿੱਤੇ ਗਏ ਹਨ।

Advertisement
×