DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਸ਼ਾਸਨ ਵੱਲੋਂ ਕੱਚੇ ਕਾਮਿਆਂ ਦੀ ਤਨਖ਼ਾਹ ਵਧਾਉਣ ਦੀ ਤਿਆਰੀ

ਚੰਡੀਗੜ੍ਹ ਪ੍ਰਸ਼ਾਸਨ 6 ਤੋਂ 8 ਫ਼ੀਸਦ ਤੱਕ ਡੀ ਸੀ ਰੇਟ ਵਧਾਉਣ ਬਾਰੇ ਕਰ ਰਿਹਾ ਵਿਚਾਰ

  • fb
  • twitter
  • whatsapp
  • whatsapp
featured-img featured-img
ਸਬੰਧਤ ਤਸਵੀਰ।
Advertisement

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਨ ਵਾਲੇ 20 ਹਜ਼ਾਰ ਕੱਚੇ ਕਾਮਿਆਂ ਨੂੂੰ ਰਾਹਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਯੂ ਟੀ ਦੇ ਡਿਪਟੀ ਕਮਿਸ਼ਨਰ ਵੱਲੋਂ ਅਗਲੇ ਹਫ਼ਤੇ ਕੱਚੇ ਕਾਮਿਆਂ ਲਈ ਨਵੀਂਆਂ ਦਰਾਂ ਦਾ ਐਲਾਨ ਕੀਤਾ ਜਾਵੇਗਾ। ਇਸ ਵਾਰ ਡਿਪਟੀ ਕਮਿਸ਼ਨਰ ਵੱਲੋਂ ਠੇਕਾ ਕਾਮਿਆਂ ਦੀ ਤਨਖ਼ਾਹ ਵਿੱਚ 6 ਤੋਂ 8 ਫ਼ੀਸਦ ਤੱਕ ਦਾ ਵਾਧਾ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਤੋਂ ਤਨਖਾਹ ਵਿੱਚ ਵਾਧਾ ਕਰਨ ਲਈ ਸੁਝਾਅ ਮੰਗੇ ਹਨ ਅਤੇ ਇਹ ਸੁਝਾਅ ਆਉਂਦਿਆਂ ਹੀ ਡੀ ਸੀ ਵੱਲੋਂ ਨਵੀਆਂ ਦਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਹਰ ਸਾਲ ਵੱਖ-ਵੱਖ ਵਿਭਾਗਾਂ ਵਿੱਚ ਆਊਟਸੋਰਸ ਰਾਹੀਂ ਕੰਮ ਕਰਨ ਵਾਲੇ ਕਾਮਿਆਂ ਦੀ ਤਨਖਾਹ ਵਿੱਚ 1 ਅਪਰੈਲ ਤੋਂ ਬਦਲਾਅ ਕੀਤਾ ਜਾਂਦਾ ਹੈ ਜੋ ਕਿ 31 ਮਾਰਚ ਤੱਕ ਜਾਰੀ ਰਹਿੰਦਾ। ਪਿਛਲੇ ਸਾਲ ਡਿਪਟੀ ਕਮਿਸ਼ਨਰ ਵੱਲੋਂ ਡੀ ਸੀ ਰੇਟਾਂ ਵਿੱਚ 5 ਫ਼ੀਸਦ ਦਾ ਵਾਧਾ ਕੀਤਾ ਗਿਆ ਸੀ ਪਰ ਕੱਚੇ ਕਾਮਿਆਂ ਵੱਲੋਂ ਵੱਧ ਰਹੀ ਮਹਿੰਗਾਈ ਦੇ ਨਾਲ 15 ਫ਼ੀਸਦ ਤਨਖਾਹ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਲਾਗੂ ਕੀਤੀਆਂ ਜਾਣ ਵਾਲੀਆਂ ਇਹ ਦਰਾਂ ਵੱਖ-ਵੱਖ ਵਿਭਾਗਾਂ ਵਿੱਚ 420 ਦੇ ਕਰੀਬ ਅਹੁਦਿਆਂ ’ਤੇ ਕੰਮ ਕਰਨ ਵਾਲੇ ਕਾਮਿਆਂ ’ਤੇ ਲਾਗੂ ਹੁੰਦੀਆਂ ਹਨ। ਇਸ ਸਮੇਂ ਯੂ ਟੀ ਪ੍ਰਸ਼ਾਸਨ ਵਿੱਚ 20 ਹਜ਼ਾਰ ਦੇ ਕਰੀਬ ਆਊਟਸੋਰਸ (ਕੱਚੇ) ਕਾਮੇ ਹਨ, ਜਿਨ੍ਹਾਂ ਦੀਆਂ ਨਜ਼ਰਾਂ ਨਵੀਆਂ ਡੀ ਸੀ ਦਰਾਂ ’ਤੇ ਟਿਕੀਆਂ ਹੋਈਆਂ ਹਨ।

Advertisement

Advertisement
Advertisement
×