ਬਨੂੜ ਬੈਰੀਅਰ ’ਤੇ 24 ਘੰਟੇ ਚੈਕਿੰਗ ਸ਼ੁਰੂ
ਪੱਤਰ ਪ੍ਰੇਰਕ
ਬਨੂੜ, 5 ਅਕਤੂਬਰ
ਬਾਹਰੋਂ ਆਉਂਦੇ ਝੋਨੇ ਨੂੰ ਰੋਕਣ ਲਈ ਪ੍ਰਸ਼ਾਸ਼ਨ ਨੇ ਸਖ਼ਤ ਵਧਾ ਦਿੱਤੀ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਬਨੂੜ ਦੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਬਨੂੜ ਬੈਰੀਅਰ ਉੱਤੇ ਪੱਕਾ ਨਾਕਾ ਸਥਾਪਤ ਕਰ ਦਿੱਤਾ ਗਿਆ ਹੈ। ਨਾਕੇ ’ਤੇ ਪੁਲੀਸ ਤੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਦੀ 12-12 ਘੰਟੇ ਲਈ ਪੱਕੀ ਤਾਇਨਾਤੀ ਕਰ ਦਿੱਤੀ ਗਈ ਹੈ।
ਨਾਇਬ ਤਹਿਸੀਲਦਾਰ ਸ੍ਰੀ ਢਿੱਲੋਂ, ਮਾਰਕੀਟ ਕਮੇਟੀ ਸਕੱਤਰ ਇੰਦਰਜੀਤ ਸਿੰਘ ਅਤੇ ਥਾਣਾ ਬਨੂੜ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਨਾਕੇ ’ਤੇ ਬਾਹਰੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਢੋਅ-ਢੁਆਈ ਵਾਲੇ ਵਾਹਨਾਂ ਦੀ ਲਗਾਤਾਰ ਚੈੱਕਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਨੂੰ ਵੀ ਬਾਹਰੋਂ ਝੋਨਾ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਆਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸੇ ਦੌਰਾਨ ਬਨੂੜ ਮੰਡੀ ਵਿੱਚ ਵੀ ਨਾਇਬ ਤਹਿਸੀਲਦਾਰ, ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ ਨੇ ਝੋਨੇ ਦੀ ਖਰੀਦ ਦਾ ਦੌਰਾ ਕੀਤਾ। ਉਨ੍ਹਾਂ ਨਾਲ ਇੰਸਪਕੈਟਰ ਦੀਪਕ ਸਿਨਹਾ ਵੀ ਮੌਜੂਦ ਸਨ। ਉਕਤ ਟੀਮ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਝੋਨੇ ਦੀ ਖਰੀਦ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ।
ਕੈਪਸ਼ਨ; ਬਨੂੜ ਬੈਰੀਅਰ ਉੱਤੇ ਗੱਡੀਆਂ ਦੀ ਚੈਕਿੰਗ ਕਰਦੇ ਹੋਏ ਮੁਲਾਜ਼ਮ। -ਫੋਟੋ: ਚਿੱਲਾ