ਚਰਨ ਗੰਗਾ ਰੇਲਵੇ ਫਾਟਕ ’ਤੇ ਬਣੇਗਾ ਜ਼ਮੀਨਦੋਜ਼ ਪੁਲ: ਰਾਮੂਵਾਲੀਆ
ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਚਰਨ ਗੰਗਾ ਰੇਲਵੇ ਕਰਾਸਿੰਗ ਥੱਲੇ ਅੰਡਰਪਾਥ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਲੋਧੀਪੁਰ, ਅਗੰਮਪੁਰ, ਝੁੰਗੀਆਂ, ਵਾਸ...
Advertisement
ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਚਰਨ ਗੰਗਾ ਰੇਲਵੇ ਕਰਾਸਿੰਗ ਥੱਲੇ ਅੰਡਰਪਾਥ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਲੋਧੀਪੁਰ, ਅਗੰਮਪੁਰ, ਝੁੰਗੀਆਂ, ਵਾਸ ਬਰੋਟੂ ਅਤੇ ਆਸ ਪਾਸ ਦੇ ਪਿੰਡਾਂ ਦੇ ਮੋਹਤਬਰ ਲੋਕਾਂ, ਸਮਾਜ ਸੇਵਕਾਂ ਅਤੇ ਬੁੱਧੀਜੀਵੀਆਂ ਨੇ ਉਨ੍ਹਾਂ ਤੱਕ ਪਹੁੰਚ ਕਰਕੇ ਦਰਖਾਸਤ ਦਿੱਤੀ ਸੀ। ਬੀਬੀ ਰਾਮੂੰਵਾਲੀਆ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਮੰਗ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਉਹ ਇਸ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣਗੇ। ਮੰਤਰੀ ਨੇ ਵਿਭਾਗ ਨੂੰ ਭੇਜ ਦਿੱਤਾ ਹੈ ਤੇ ਭਰੋਸਾ ਦਿਵਾਇਆ ਕਿ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।
Advertisement
Advertisement
