ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਨੀਤੀ ਆਯੋਗ ਦੇ ਮੈਂਬਰਾਂ ਨੇ ਮੀਟਿੰਗ ਕੀਤੀ, ਜਿਸ ’ਚ ਚੰਡੀਗੜ੍ਹ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲੇ ਕੋਲ ਲੰਬਿਤ ਪਏ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ। ਯੂਟੀ ਪ੍ਰਸ਼ਾਸਕ ਨੇ ਬੁਢਾਪਾ, ਵਿਧਵਾ ਅਤੇ ਅਪਾਹਜਾਂ ਦੀ ਪੈਨਸ਼ਨ ਦੋ ਹਜ਼ਾਰ ਰੁਪਏ ਕਰਨ ਅਤੇ ਬਾਕੀਆਂ 2500 ਰੁਪਏ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਨੀਤੀ ਆਯੋਗ ਦੇ ਪ੍ਰੋ. ਰਾਮੇਸ਼ ਚੰਦ, ਕੁੰਦਨ ਕੁਮਾਰ, ਵਿਸ਼ਵਨਾਥ ਬਿਸ਼ਨੋਈ ਅਤੇ ਯੂਟੀ ਦੇ ਪ੍ਰਸ਼ਾਸਕ, ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਹਾਜ਼ਰ ਸਨ।