ਪ੍ਰਸ਼ਾਸਕ ਵੱਲੋਂ ਖੂਨਦਾਨੀਆਂ ਦਾ ਸਨਮਾਨ
ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਦੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਵੱਲੋਂ ਅੱਜ ਕੌਮੀ ਸਵੈ-ਇੱਛਤ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਨ੍ਹਾਂ ਨੇ 75 ਸਵੈ-ਇੱਛਤ...
ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਦੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਵੱਲੋਂ ਅੱਜ ਕੌਮੀ ਸਵੈ-ਇੱਛਤ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਨ੍ਹਾਂ ਨੇ 75 ਸਵੈ-ਇੱਛਤ ਖੂਨਦਾਨੀਆਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕੀਤਾ। ਸ੍ਰੀ ਕਟਾਰੀਆ ਨੇ ਸਵੈ ਇੱਛਾ ਨਾਲ ਖੂਨਦਾਨ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਅੰਗ ਦਾਨ ਦੀ ਮਹੱਤਤਾ ਨੂੰ ਉਭਾਰਿਆ ਅਤੇ ਮੈਡੀਕਲ ਸਿੱਖਿਆ ਤੇ ਖੋਜ ਖੇਤਰ ਵਿੱਚ ਸਰੀਰ ਦਾਨ ਬਾਰੇ ਸਮਾਜ ਵਿੱਚ ਵਿਆਪਕ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ।
ਜੀ ਐੱਮ ਸੀ ਐੱਚ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਰਵਨੀਤ ਕੌਰ ਨੇ ਕਿਹਾ ਕਿ ਯੂ ਟੀ ਚੰਡੀਗੜ੍ਹ ਨੂੰ ਲਗਾਤਾਰ ਚੌਥੇ ਸਾਲ ਦੇਸ਼ ਭਰ ਦੇ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਵੈ-ਇੱਛਤ ਖੂਨਦਾਨ ਲਈ ਪਹਿਲਾ ਇਨਾਮ ਹਾਸਲ ਹੋਇਆ। ਉਨ੍ਹਾਂ ਸਾਰੀਆਂ ਸਵੈ-ਇੱਛਤ ਖੂਨਦਾਨ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਇਸ ਖੂਨਦਾਨ ਪ੍ਰੋਗਰਾਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਜ਼ਬੂਤ ਕਰਦੇ ਰਹਿਣ। ਇਸ ਮੌਕੇ ਯੂ ਟੀ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਗੁਗਲਾਨੀ ਅਤੇ ਸੰਯੁਕਤ ਡਾਇਰੈਕਟਰ ਡਾ. ਅਤੁਲ ਸਣੇ ਵੱਡੀ ਗਿਣਤੀ ਡਾਕਟਰ ਮੌਜੂਦ ਰਹੇ।

