ਪ੍ਰਸ਼ਾਸਕ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਜੈਕਟਾਂ ਦੀ ਸਮੀਖਿਆ
ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸਕੂਲਾਂ ਤੇ ਕਾਲਜਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸ਼ਹਿਰ ਵਿੱਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸਹਿੰਦਰ ਪਾਲ ਸਿੰਘ...
Advertisement
ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸਕੂਲਾਂ ਤੇ ਕਾਲਜਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸ਼ਹਿਰ ਵਿੱਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ 993 ਵਿੱਚੋਂ 739 ਅਧਿਆਪਕਾਂ ਦੀਆਂ ਅਸਾਮੀਆਂ ਜਾਰੀ ਕੀਤੀਆਂ ਗਈਆਂ ਹਨ। ਉਡਾਨ ਪਹਿਲ ਦੀ ਸਮੀਖਿਆ ਤਹਿਤ ਕੋਚਿੰਗ ਸੰਸਥਾਵਾਂ ਇਸ ਸਮੇਂ 125 ਹੋਣਹਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ JEE, NEET ਆਦਿ ਲਈ ਮੁਫ਼ਤ ਕੋਚਿੰਗ ਪ੍ਰਦਾਨ ਕਰ ਰਹੀਆਂ ਹਨ। ਅਕਾਦਮਿਕ ਕੋਚਿੰਗ ਤੋਂ ਇਲਾਵਾ ਇੱਕ ਢਾਂਚਾਗਤ ਸਲਾਹ-ਮਸ਼ਵਰਾ ਭਾਗ ਪੇਸ਼ ਕੀਤਾ ਗਿਆ ਹੈ ਜਿੱਥੇ ਤਜਰਬੇਕਾਰ ਸਿੱਖਿਅਕ ਤੇ ਪੇਸ਼ੇਵਰ ਨਿਯਮਿਤ ਸਲਾਹ-ਮਸ਼ਵਰਾ ਸੈਸ਼ਨਾਂ ਰਾਹੀਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰ ਰਹੇ ਹਨ।
Advertisement
Advertisement
×