ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਸ਼ਾਸਕ ਨੇ ਨਸ਼ਿਆਂ ਖ਼ਿਲਾਫ਼ ਡਟਣ ਲਈ ਪ੍ਰੇਰਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਜੁਲਾਈ ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀਸੀਪੀਸੀਆਰ) ਨੇ ਟੈਗੋਰ ਥੀਏਟਰ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਸਬੰਧੀ ਸਮਾਗਮ ਕਰਵਾਇਆ। ਇਸ ਦਾ ਉਦੇਸ਼ ਬੱਚਿਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਖ਼ਤਰਿਆਂ, ਨਤੀਜਿਆਂ ਬਾਰੇ ਜਾਗਰੂਕ ਕਰਨਾ ਸੀ।...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਜੁਲਾਈ

Advertisement

ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀਸੀਪੀਸੀਆਰ) ਨੇ ਟੈਗੋਰ ਥੀਏਟਰ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਸਬੰਧੀ ਸਮਾਗਮ ਕਰਵਾਇਆ। ਇਸ ਦਾ ਉਦੇਸ਼ ਬੱਚਿਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਖ਼ਤਰਿਆਂ, ਨਤੀਜਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਬਾਲ ਕਮਿਸ਼ਨ ਨੇ ਨਸ਼ਿਆਂ ਦੀ ਰੋਕਥਾਮ ਲਈ ਸਾਰੇ ਵਰਗਾਂ ਦਾ ਸਹਿਯੋਗ ਮੰਗਦਿਆਂ ਇਸ ਖ਼ਿਲਾਫ਼ ਡਟਣ ਲਈ ਪ੍ਰੇਰਿਆ। ਇਸ ਮੌਕੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਤੇ ਇੰਸਪੈਕਟਰ ਜਨਰਲ ਆਫ ਪੁਲੀਸ ਪੁਸ਼ਪਿੰਦਰ ਕੁਮਾਰ ਨੇ ਮੁੱਖ ਮਹਿਮਾਨ ਤੇ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਮੌਕੇ ਕਿਤਾਬਚਾ ਲਾਂਚ ਕੀਤਾ ਗਿਆ। ਬਾਲ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਵਿਭਾਗਾਂ ਤੇ ਵਿਦਿਆਰਥੀਆਂ ਦੇ ਹਿੱਤਧਾਰਕਾਂ ਨੂੰ ਇਸ ਸਮਾਜਿਕ ਬੁਰਾਈ ਨੂੰ ਦੂਰ ਕਰਨ ਲਈ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

Advertisement
Show comments