ਪੰਚਕੂਲਾ: ਹਰਿਆਣਾ ਉੱਚੇਰੀ ਸਿਖਿਆ ਵਿਭਾਗ ਦੇ ਸੂਬੇ ਦੇ ਸਾਰੇ ਰਾਜ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਦੂਜੀ ਤੇ ਤੀਜੀ ਸਾਲ ਵਿੱਚ ਦਾਖ਼ਲੇ ਦੀ ਆਖ਼ਰੀ ਮਿਤੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉੱਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸੂਬੇ ਦੇ ਸਾਰੇ ਰਾਜ ਯੂਨੀਵਰਸਿਟੀਆਂ ਦੇ ਰਜਿਸਟਰਾਰਾਂ ਅਤੇ ਸਰਕਾਰੀ ਕਾਲਜਾਂ, ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਤੇ ਨਿਜੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੀਆਂ ਸੰਸਥਾਵਾਂ ਦੇ ਦੂਜੀ ਅਤੇ ਤੀਜੀ ਸਾਲ ਵਿਚ ਦਾਖ਼ਲਿਆਂ ਦੀ ਪ੍ਰਕ੍ਰਿਆ ਨੂੰ 12 ਨਵੰਬਰ 2021 ਤਕ ਹਰ ਹਾਲ ਵਿਚ ਮੁਕੰਮਲ ਕਰਨ। -ਪੱਤਰ ਪ੍ਰੇਰਕ