ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬੀ ਸ਼ਾਰਟਹੈਂਡ ਜਮਾਤਾਂ ਲਈ ਦਾਖਲਾ ਸ਼ੁਰੂ

ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ਼-ਨਾਲ਼ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ) ਵਿਚ ਦਾਖਲਾ...
Advertisement
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ਼-ਨਾਲ਼ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ) ਵਿਚ ਦਾਖਲਾ ਲੈ ਸਕਦੇ ਹਨ। ਭਾਸ਼ਾ ਵਿਭਾਗ ਪੰਜਾਬ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਮੁਹਾਲੀ ਵਿਖੇ ਸੈਸ਼ਨ 2025-26 ਲਈ ਪੰਜਾਬੀ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ) ਲਈ ਫ਼ਾਰਮ ਭਰਨ ਦੀ ਅੰਤਿਮ ਮਿਤੀ 20 ਅਗਸਤ ਹੈ। ਇਨ੍ਹਾਂ ਜਮਾਤਾਂ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 518 (ਏ), ਮੰਜ਼ਿਲ ਚੌਥੀ, ਸੈਕਟਰ 76, ਮੁਹਾਲੀ ਵਿਖੇ ਜਾਂ ਮੋਬਾਇਲ ਨੰਬਰ 94633-87365 ’ਤੇ ਸੰਪਰਕ ਕਰ ਸਕਦੇ ਹਨ।
Advertisement