ਇਸ਼ਤਿਹਾਰ: ਬਿਨਾਂ ਭੇਦ-ਭਾਵ ਤੋਂ ਵਿਕਾਸ ਕਾਰਜ ਜਾਰੀ ਰਹਿਣਗੇ: ਚੱਢਾ
ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜ ਵੱਡੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਬਿਨਾਂ ਭੇਦਭਾਵ ਤੋਂ ਨੂਰਪੁਰ ਬੇਦੀ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਸਰਕਾਰ ਵੱਲੋਂ ਗਰਾਂਟਾਂ ਜਾਰੀ...
Advertisement
ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜ ਵੱਡੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਬਿਨਾਂ ਭੇਦਭਾਵ ਤੋਂ ਨੂਰਪੁਰ ਬੇਦੀ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਸਰਕਾਰ ਵੱਲੋਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂ ਨੂੰ ਨਵੇਂ ਸਿਰੇ ਤੋਂ ਬਣਾਇਆ ਜਾ ਰਿਹਾ ਹੈ। ਪੀਣ ਵਾਲੇ ਪਾਣੀ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਹ ਕੰਮ ਲਗਾਤਾਰ ਜਾਰੀ ਰਹਿਣਗੇ। ਨੂਰਪੁਰ ਬੇਦੀ ਦੀ ਸਰਪੰਚ ਨਿਰਮਲਾ ਦੇਵੀ ਨੇ ਦੱਸਿਆ ਕਿ ਪਿਛਲੇ 40 ਸਾਲਾਂ ਤੋਂ ਬੰਦ ਪਈ ਸ਼ਹਿਰ ਦੀ ਚੋਈ ਨੂੰ ਸਾਫ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਵਸਨੀਕਾ ਨੇ ਪੰਚਾਇਤ ਵੱਲੋਂ ਕਰਵਾਏ ਗਏ ਵਿਕਾਸ ਕੰਮਾਂ ਦੀ ਆਰਟੀਆਈ ਰਾਹੀਂ ਜਾਣਕਾਰੀ ਮੰਗੀ ਗਈ ਹੈ। ਉਹ ਉਨ੍ਹਾਂ ਨੂੰ ਜਾਣਕਾਰੀ ਦੇਣ ਲਈ ਕਾਗਜ਼ ਪੱਤਰ ਤਿਆਰ ਕਰ ਰਹੇ ਹਨ, ਜਿਸ ਕਾਰਨ ਜਵਾਬਦੇਹੀ ਨੂੰ ਸਮਾਂ ਲੱਗ ਸਕਦਾ ਹੈ ਤੇ ਵਿਕਾਸ ਕੰਮਾਂ ਵਿੱਚ ਅੜਚਨ ਪੇਸ਼ ਹੋ ਸਕਦੀ ਹੈ। ਇਸ ਮੌਕੇ ਮੈਂਬਰ ਪੰਚਾਇਤ ਹਰਪ੍ਰੀਤ ਸਿੰਘ ਭੰਗਲ, ਪਰਸ ਰਾਮ, ਜਰਨੈਲ ਸਿੰਘ ਲਾਲੀ, ਡਾ ਕਿਰਨ, ਸੁਮਨ ਦੇਵੀ, ਨਰਿੰਦਰ ਕੁਮਾਰ ਫੌਜੀ, ਧਰਮਪਾਲ ਸੈਣੀ, ਨੀਲਮ ਸੈਣੀ, ਰਾਮ ਕੁਮਾਰ ਅਤੇ ਰਕੇਸ਼ ਕੁਮਾਰ ਹਾਜ਼ਰ ਸਨ।
Advertisement
Advertisement