ਇਸ਼ਤਿਹਾਰੀ: ਸਨੌਲੀ ’ਚ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਵਾ ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਰੱਖਿਆ ਸੀ ਨੀਂਹ ਪੱਥਰ
Advertisement
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਤਕਰੀਬਨ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 12 ਅਧੀਨ ਆਉਂਦੇ ਪਿੰਡ ਸਨੌਲੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਸੀ। ਇਸ ਤਹਿਤ ਅੱਜ ਪਿੰਡ ਵਿੱਚ ਗਲੀਆਂ ਵਿੱਚ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।
ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ ਅਮਨ ਸੈਣੀ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ’ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਤਕਰੀਬਨ ਇਕ ਕਰੋੜ ਵੀਹ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸਨੌਲੀ ਵਿੱਚ ਸੀਵਰੇਜ ਲਾਈਨ, ਮੀਂਹ ਅਤੇ ਦੂਸ਼ਿਤ ਪਾਣੀ ਦੀ ਨਿਕਾਸੀ ਅਤੇ ਗਲੀਆਂ ਨੂੰ ਪੱਕਾ ਕਰਨ ਲਈ ਇੰਟਰਲਾੱਕ ਟਾਇਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੀਵਰੇਜ ਅਤੇ ਨਿਕਾਸੀ ਦੇ ਪ੍ਰਬੰਧ ਕਰਨ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਇਸੇ ਤਹਿਤ ਅੱਜ ਪਿੰਡ ਦੀ ਗਲੀਆਂ ਵਿੱਚ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ‘ਆਪ’ ਆਗੂਆਂ ਅਤੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਵਿਸ਼ੇਸ਼ ਧੰਨਵਾਦ ਕੀਤਾ।
Advertisement
Advertisement