ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੂਨ
ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵੱਲੋਂ ਅੱਜ ਸਰਕਾਰੀ ਸਕੂਲਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਖਤਮ ਹੋਣ ਤੋਂ ਪਹਿਲਾਂ ਸਕੂਲਾਂ ਦੇ ਅਧੂਰੇ ਕੰਮ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਾਲ ਸਿੱਖਿਆ ਸਕੱਤਰ ਪੂਰਵਾ ਗਰਗ, ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਸਿੰਘ ਬਰਾੜ, ਚੀਫ ਇੰਜਨੀਅਰ ਤੇ ਹੋਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਹੱਲੋਮਾਜਰਾ ਕੈਂਪਸ ਇਕ ਤੇ ਦੋ, ਕਿਸ਼ਨਗੜ੍ਹ ਤੇ ਮੌਲੀ ਜੱਗਰਾਂ ਦੇ ਸਕੂਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਆਧਾਰੀ ਢਾਂਚਾ ਜਲਦੀ ਮੁਹੱਈਆ ਕਰਵਾਇਆ ਜਾਵੇ।