ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੁਲਾਈ
ਰਾਜਧਾਨੀ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਰਾਏਪੁਰ ਕਲਾਂ ਫੇਸ-3 ਅਤੇ ਮੱਥਣਮਾਜਰਾ ਵਿੱਚ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਧਰਮਪਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦੋਵਾਂ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਰਾਏਪੁਰ ਕਲਾਂ ਫੇਜ਼-3 ਵਿੱਚ ਬਣ ਰਹੇ ਸੀਨੀਅਰ ਸਕੈਂਡਰੀ ਸਕੂਲ ਵਿੱਚ ਤਿੰਨ ਮੰਜ਼ਿਲਾ ਇਮਾਰਚ ਵਿੱਚ 48 ਜਮਾਤਾਂ ਤਿਆਰ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਟਾਫ਼ ਰੂਮ, ਦਫ਼ਤਰ, ਲਾਈਬ੍ਰੇਰੀ, ਐਕਟੀਵਿਟੀ ਰੂਮ, ਲੈਬੋਰੇਟਰੀ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਸਲਾਹਕਾਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਦੋਵਾਂ ਸਕੂਲਾਂ ਵਿੱਚ ਲੋੜੀਂਦੇ ਸਾਮਾਨ ਅਤੇ ਸਟਾਫ਼ ਦਾ ਪ੍ਰਬੰਧ ਕੀਤਾ ਜਾਵੇ। ਜਿਸ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਨੇ ਸਕੂਲਾਂ ਦੀ ਸਾਫ਼ ਸਫਾਈ ਵੱਲ ਉਚੇਚਾ ਧਿਆਨ ਦੇਣ ਦੀ ਵੀ ਹਦਾਇਤ ਕੀਤੀ।