ਸਲਾਹਕਾਰ ਕੌਂਸਲ ਵੱਲੋਂ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਬਣੀ ਸਲਾਹਕਾਰ ਕੌਂਸਲ ਦੀ ਟਰਾਂਸਪੋਰਟ ਬਾਰੇ ਕਮੇਟੀ ਦੀ ਮੀਟਿੰਗ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਅਤੇ ਕਮੇਟੀ ਦੇ ਚੇਅਰਮੈਨ ਵਿਜੈ ਪਾਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਸ਼ਹਿਰ ਵਿੱਚ...
Advertisement
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਬਣੀ ਸਲਾਹਕਾਰ ਕੌਂਸਲ ਦੀ ਟਰਾਂਸਪੋਰਟ ਬਾਰੇ ਕਮੇਟੀ ਦੀ ਮੀਟਿੰਗ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਅਤੇ ਕਮੇਟੀ ਦੇ ਚੇਅਰਮੈਨ ਵਿਜੈ ਪਾਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਸ਼ਹਿਰ ਵਿੱਚ ਟਰਾਂਸਪੋਰਟ ਸਿਸਟਮ ਵਿੱਚ ਸੁਧਾਰ ਬਾਰੇ ਵਿਚਾਰ-ਚਰਚਾ ਕੀਤੀ ਗਈ ਹੈ। ਵਿਜੈ ਪਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿਛਲੇ ਦਿਨੀਂ ਸ਼ਹਿਰ ਵਿੱਚ ਮੀਂਹ ਕਰਕੇ ਸੜਕਾਂ ’ਤੇ ਪਾਣੀ ਭਰ ਗਿਆ ਸੀ, ਜਿਸ ਕਰਕੇ ਲੋਕਾਂ ਦੇ ਵਾਹਨ ਮੀਂਹ ਦੇ ਪਾਣੀ ਵਿੱਚ ਡੁੱਬ ਗਏ ਸਨ। ਉਨ੍ਹਾਂ ਕਿਹਾ ਕਿ ਸੜਕਾਂ ਤੋਂ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਚਾਰਜਿੰਗ ਲਈ ਬਣਾਏ ਚਾਰਜ਼ਿੰਗ ਸਟੇਸ਼ਨਾਂ ’ਤੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸ਼ਹਿਰ ਦੇ ਆਵਾਜਾਈ ਸਿਸਟਮ ਵਿੱਚ ਸੁਧਾਰ ਬਾਰੇ ਵਿਚਾਰ-ਚਰਚਾ ਕੀਤੀ ਗਈ ਹੈ।
Advertisement
Advertisement
×