ਬੰਗਾਲ ਤੋਂ ਬਾਅਦ ਹੁਣ ਪੰਜਾਬ ਵਿੱਚ ਸਰਕਾਰ ਬਣਾਵੇਗੀ ਭਾਜਪਾ: Sunil Jakhar
ਭਾਜਪਾ ਵਰਕਰਾਂ ਨੇ ਭੰਗਡ਼ੇ ਪਾ ਕੇ ਖੁਸ਼ੀ ਮਨਾਈ
Advertisement
ਪੱਛਮੀ ਬੰਗਾਲ ਵਿੱਚ ਭਾਜਪਾ ਦੇ ਸਪਸ਼ਟ ਬਹੁਮਤ ਹਾਸਿਲ ਕਰਨ ਨੂੰ ਲੈ ਕੇ ਭਾਜਪਾਈਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪਾਰਟੀ ਦੇ ਸੂਬਾਈ ਦਫਤਰ ਵਿੱਚ ਪਹੁੰਚ ਕੇ ਭੰਗੜੇ ਪਾਏ ਅਤੇ ਇੱਕ ਦੂਜੇ ਦਾ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਿਸ਼ੇਸ਼ ਤੌਰ ’ਤੇ ਪਹੁੰਚੇ।
ਸੁਨੀਲ ਜਾਖੜ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਲੋਕਾਂ ਨੇ ਮਾਫੀਆ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਵੋਟ ਪਾਈ ਹੈ, ਉਸੇ ਤਰ੍ਹਾਂ ਹੁਣ ਪੰਜਾਬ ਦੀ ਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚੋਂ ਭਿ੍ਸ਼ਟਾਚਾਰ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਭਾਜਪਾ ਹੀ ਕਰ ਸਕਦੀ ਹੈ। ਇਸ ਲਈ ਹੁਣ ਪੰਜਾਬ ਦੇ ਲੋਕ ਭਾਜਪਾ ਨੂੰ ਵੋਟ ਪਾ ਕੇ ਕਾਮਯਾਬ ਕਰਨਗੇ।
Advertisement
Advertisement
Advertisement
×

