ਬੈਸਟੈੱਕ ਟਾਵਰ ਦੇ ਤਕਨੀਕੀ ਸਲਾਹਕਾਰ ਤੋਂ ਬਾਅਦ ਪ੍ਰੇਮਿਕਾ ਨੇ ਲਿਆ ਫਾਹਾ

ਬੈਸਟੈੱਕ ਟਾਵਰ ਦੇ ਤਕਨੀਕੀ ਸਲਾਹਕਾਰ ਤੋਂ ਬਾਅਦ ਪ੍ਰੇਮਿਕਾ ਨੇ ਲਿਆ ਫਾਹਾ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 2 ਜੁਲਾਈ                                   

ਇੱਥੋਂ ਦੇ ਸੈਕਟਰ-66 ਸਥਿਤ ਆਈਟੀ ਕੰਪਨੀ ਬੈਸਟੈੱਕ ਟਾਵਰ ਦੇ ਤਕਨੀਕੀ ਸਲਾਹਕਾਰ ਸਾਹਿਲ ਕੁਮਾਰ (22) ਦੀ ਮੌਤ ਤੋਂ ਬਾਅਦ ਅੱਜ ਸਵੇਰੇ ਉਸ ਦੀ ਪ੍ਰੇਮਿਕਾ ਪ੍ਰੱਗਿਆ (26) ਨੇ ਵੀ ਪੀਜੀ ਹਾਊਸ ਦੀ ਛੱਤ ’ਤੇ ਲੋਹੇ ਦੀ ਪੌੜੀ ਨਾਲ ਚੁੰਨੀ ਦਾ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਬੁੱਧਵਾਰ ਦੇਰ ਸ਼ਾਮ ਸਾਹਿਲ ਨੇ ਪੀਜੀ ਦੀ ਛੱਤ ’ਤੇ ਚੜ ਕੇ ਲੱਕੜ ਦੀ ਪੌੜੀ ਨਾਲ ਚਾਦਰ ਦਾ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੀ। ਪ੍ਰੱਗਿਆ ਵੀ ਇਸੇ ਕੰਪਨੀ ਵਿੱਚ ਸੀ। ਸਾਹਿਲ ਕੁਰੂਕਸ਼ੇਤਰ (ਹਰਿਆਣਾ) ਅਤੇ ਪ੍ਰੱਗਿਆ ਜਮਸ਼ੇਦਪੁਰ (ਝਾਰਖੰਡ) ਦੀ ਸੀ। ਇਹ ਦੋਵੇਂ ਇੱਥੋਂ ਦੇ ਫੇਜ਼-11 ਵਿੱਚ ਵੱਖੋ-ਵੱਖਰੇ ਪੀਜੀ ਵਿੱਚ ਰਹਿੰਦੇ ਸੀ।

ਸੂਚਨਾ ਮਿਲਦੇ ਹੀ ਜਾਂਚ ਅਧਿਕਾਰੀ ਏਐੱਸਆਈ ਨਿਰਮਲ ਸਿੰਘ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਫੇਜ਼-6 ਵਿੱਚ ਭੇਜ ਦਿੱਤਾ ਹੈ ਅਤੇ ਨੌਜਵਾਨ ਅਤੇ ਲੜਕੀ ਦੇ ਮਾਪਿਆਂ ਨੂੰ ਇਤਲਾਹ ਦੇ ਦਿੱਤੀ ਹੈ। ਪੁਲੀਸ ਦੇ ਦੱਸਣ ਅਨੁਸਾਰ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸੀ ਤੇ ਦੋਵਾਂ ਪਰਿਵਾਰਾਂ ਨੂੰ ਵੀ ਉਨ੍ਹਾਂ ਦੇ ਵਿਆਹ ਕਰਵਾਉਣ ਤੋਂ ਕੋਈ ਇਤਰਾਜ਼ ਨਹੀਂ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All