ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜਨਵਰੀ
ਸਿਟੀ ਬਿਊਟੀਫੁੱਲ ’ਚ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈਂਦਾ ਰਿਹਾ ਜਿਸ ਨਾਲ ਲੋਕਾਂ ਨੂੰ ਵੀ ਖੁਸ਼ਕ ਠੰਢ ਤੋਂ ਰਾਹਤ ਮਿਲੀ ਹੈ। ਇਸ ਨਾਲ ਤਾਪਮਾਨ ਇਕ ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਅੱਜ ਦਿਨ ਵਿੱਚ ਧੁੱਪ ਨਿਕਲਣ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਚਹਿਲ-ਪਹਿਲ ਦੇਖਣ ਨੂੰ ਮਿਲੀ ਪਰ ਕਰੋਨਾ ਦੇ ਡਰ ਤੋਂ ਲੋਕਾਂ ਵਿੱਚ ਪ੍ਰਸ਼ਾਸਨਿਕ ਪਾਬੰਦੀਆਂ ਦਾ ਡਰ ਵੀ ਦਿਖਾਈ ਦਿੱਤਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਲੰਘੀ ਰਾਤ ਸ਼ਹਿਰ ਵਿੱਚ 30.9 ਐੱਮਐੱਮ ਮੀਂਹ ਦਰਜ ਕੀਤਾ ਹੈ ਜਿਸ ਨਾਲ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 19.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਜੋ ਕਿ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਸੀ। ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਆਮ ਨਾਲੋਂ ਵੱਧ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਗੁਆਂਢ ਵਿੱਚ ਪੈਂਦੇ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਹੋਣ ਕਰਕੇ ਲੋਕ ਸ਼ਹਿਰ ਵਿੱਚ ਸਾਰਾ ਦਿਨ ਠੰਢੀ ਹਵਾ ਚਲਦੀ ਰਹੀ ਹੈ। ਚੰਡੀਗੜ੍ਹ ਵਿੱਚ ਲਗਾਤਾਰ ਠੰਢ ਵਧਣ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਣੀਆਂ ਸ਼ੁਰੂ ਹੋ ਗਈਆਂ ਹਨ। ਠੰਢ ਵੱਧਣ ਕਰਕੇ ਸ਼ਹਿਰ ਵਿੱਚ ਸੈਰ ਸਪਾਟੇ ਵਾਲੀਆਂ ਥਾਵਾਂ ’ਤੇ ਵੀ ਲੋਕਾਂ ਦੀ ਭੀੜ ਘਟਣੀ ਸ਼ੁਰੂ ਹੋ ਗਈ ਹੈ। ਉੱਧਰ ਗਰਮ ਕੱਪੜਿਆਂ ਦੀਆਂ ਦੁਕਾਨਾਂ ’ਤੇ ਲੋਕਾਂ ਦੀ ਭੀੜ ਲੱਗਣ ਲੱਗੀ ਹੈ।