ਖੇਤੀ ਵਿਭਿੰਨਤਾ: ਝੋਨਾ ਛੱਡ ਨਰਮਾ ਅਪਣਾਉਣ ਲੱਗੇ ਕਿਸਾਨ

ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨੇ ਕੀਤਾ ਉਤਸ਼ਾਹਿਤ

ਖੇਤੀ ਵਿਭਿੰਨਤਾ: ਝੋਨਾ ਛੱਡ ਨਰਮਾ ਅਪਣਾਉਣ ਲੱਗੇ ਕਿਸਾਨ

ਖੇਤੀਬਾੜੀ ਵਿਭਾਗ ਦੀ ਟੀਮ ਨਰਮੇ ਦੀ ਬਿਜਾਈ ਦਾ ਜਾਇਜ਼ਾ ਲੈਂਦੀ ਹੋਈ।

ਮਿਹਰ ਸਿੰਘ

ਕੁਰਾਲੀ, 25 ਮਈ

ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਦੇ ਮਨੋਰਥ ਨਾਲ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਥਾਂ ਬਦਲਵੀਆਂ ਫਸਲਾਂ ਬੀਜਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਤੋਂ ਪ੍ਰੇਰਿਤ ਹੋ ਕੇ ਫਤਿਹਪੁਰ ਟੱਪਰੀਆਂ ਦੇ ਕਿਸਾਨ ਵੱਲੋਂ ਨਰਮੇ ਦੀ ਫਸਲ ਬੀਜੀ ਗਈ ਜਿਸ ਦਾ ਵਿਭਾਗ ਦੀ ਟੀਮ ਨੇ ਨਿਰੀਖਣ ਕੀਤਾ ਅਤੇ ਕਿਸਾਨ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਪਿੰਡ ਦਾ ਦੌਰਾ ਕਰਦਿਆਂ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਕਿਹਾ ਕਿ ਪਾਣੀ ਦੀ ਬੱਚਤ ਲਈ ਝੋਨੇ ਹੇਠੋਂ ਰਕਬਾ ਘਟਾਉਣ ਲਈ ਕੰਢੀ ਖੇਤਰ ਵਿੱਚ ਨਰਮੇ-ਕਪਾਹ ਅਤੇ ਮੱਕੀ ਦੀ ਕਾਸ਼ਤ ਨੂੰ ਤਰਜੀਹ ਦੇਣੀ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਬਲਾਕ ਵਿੱਚ 60 ਏਕੜ ਰਕਬੇ ਵਿੱਚ ਕਪਾਹ ਦੀ ਬਿਜਾਈ ਕਰਵਾਈ ਗਈ ਸੀ ਤੇ ਇਸ ਸਾਲ ਕਿਸਾਨ ਰਾਜਿੰਦਰ ਸਿੰਘ ਸੇਖੋਂ 70 ਏਕੜ ਰਕਬੇ ਵਿੱਚ ਨਰਮੇ-ਕਪਾਹ ਦੀ ਬਿਜਾਈ ਕਰ ਰਿਹਾ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਝੋਨਾ ਛੱਡ ਕੇ ਕਪਾਹ ਦੀ ਬਿਜਾਈ ਕਰ ਰਹੇ ਹਨ। ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਆਮ ਤੌਰ ’ਤੇ ਨਰਮੇ ਦੇ ਝਾੜ ਘਟਣ ਦੇ ਮੁੱਖ ਕਾਰਨ ਕਿਸਾਨਾਂ ਨੂੰ ਤਕਨੀਕੀ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਨਾ ਹੋਣਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All