ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਚਿਤਾਵਨੀ
ਖੇਤੀਬਾੜੀ ਵਿਭਾਗ ਦੇ ਉਪ ਨਿਰਦੇਸ਼ਕ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਹੇਠ 37 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਹੁਣ ਤੱਕ 2.20 ਲੱਖ ਏਕੜ ਖੇਤਰ ਵਿੱਚ ਇਨ-ਸੀਟੂ ਤੇ ਐਕਸ-ਸੀਟੂ ਪ੍ਰਬੰਧਨ ਕੀਤਾ...
Advertisement
ਖੇਤੀਬਾੜੀ ਵਿਭਾਗ ਦੇ ਉਪ ਨਿਰਦੇਸ਼ਕ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਹੇਠ 37 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਹੁਣ ਤੱਕ 2.20 ਲੱਖ ਏਕੜ ਖੇਤਰ ਵਿੱਚ ਇਨ-ਸੀਟੂ ਤੇ ਐਕਸ-ਸੀਟੂ ਪ੍ਰਬੰਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਕਿਸਾਨ ਪਰਾਲੀ ਸਾੜਦਾ ਫੜਿਆ ਗਿਆ ਤਾਂ ਉਸ ’ਤੇ 5 ਤੋਂ 30 ਹਜ਼ਾਰ ਰੁਪਏ ਤੱਕ ਜੁਰਮਾਨਾ ਹੋਵੇਗਾ ਅਤੇ ਕੇਸ ਦਰਜ ਕੀਤਾ ਜਾਵੇਗਾ। ਸਬਸਿਡੀ ਅਤੇ ਫ਼ਸਲ ਵਿਕਰੀ ’ਤੇ ਰੋਕ ਵੀ ਲੱਗ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹੁਣ।
Advertisement
Advertisement