DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੇਤੀ ਮੰਤਰੀ ਵੱਲੋਂ ਅਨਾਜ ਮੰਡੀਆਂ ਦਾ ਦੌਰਾ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਹਾੜ੍ਹੀ ਸੀਜ਼ਨ 2026-27 ਲਈ ਕਣਕ ਅਤੇ ਸਰ੍ਹੋਂ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ...

  • fb
  • twitter
  • whatsapp
  • whatsapp
featured-img featured-img
ਮੰਤਰੀ ਸ਼ਿਆਮ ਸਿੰਘ ਰਾਣਾ ਮੰਡੀ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
Advertisement

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਹਾੜ੍ਹੀ ਸੀਜ਼ਨ 2026-27 ਲਈ ਕਣਕ ਅਤੇ ਸਰ੍ਹੋਂ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਫਸਲ ਦੀ ਤਸਦੀਕ ਪ੍ਰਕਿਰਿਆ, ਬਿਜਲੀ, ਪਾਣੀ, ਸਾਫ਼-ਸਫ਼ਾਈ ਅਤੇ ਬਾਇਓਮੈਟ੍ਰਿਕ ਪ੍ਰਣਾਲੀ ਸਮੇਤ ਸਾਰੀਆਂ ਵਿਵਸਥਾਵਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਤੇ ਨਿਰਵਿਘਨ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

Advertisement

ਕਿਸਾਨਾਂ ਨੂੰ ਮੁਸ਼ਕਲ ਨਹੀਂ ਆਉਣ ਦਿਆਂਂਗੇ: ਰਾਣਾ

ਅੰਬਾਲਾ (ਪੱਤਰ ਪ੍ਰੇਰਕ): ਖੇਤੀ ਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਫਸਲ ਖ਼ਰੀਦ ਵਿੱਚ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅੰਬਾਲਾ ਛਾਉਣੀ, ਅੰਬਾਲਾ ਸ਼ਹਿਰ ਅਤੇ ਨਨਿਯੌਲਾ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਖਰੀਦੀ ਫਸਲ ਦੀ ਅਦਾਇਗੀ 48 ਘੰਟਿਆਂ ’ਚ ਕਿਸਾਨਾਂ ਦੇ ਖਾਤਿਆਂ ’ਚ ਕਰਨ ਦੀ ਹਦਾਇਤ ਕੀਤੀ।

Advertisement

Advertisement
×