ਏਆਈਐੱਫ ਅਲਾਟਮੈਂਟ ਵਧਾ ਕੇ ਸੱਤ ਹਜ਼ਾਰ ਕਰੋੜ ਕੀਤੀ: ਭਗਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਫਰਵਰੀ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ 4,713...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਫਰਵਰੀ
Advertisement
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ 4,713 ਕਰੋੜ ਤੋਂ ਵਧਾ ਕੇ 7,050 ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਇਸ ਵਾਧੇ ਵਿੱਚ ਕੋਲਡ ਸਟੋਰੇਜ ਸਹੂਲਤਾਂ, ਵੇਅਰ ਹਾਊਸਿੰਗ, ਪ੍ਰਾਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿੱਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ। ਸ੍ਰੀ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਪੰਜਾਬ ਏਆਈਐੱਫ ਸਕੀਮ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਾ ਹੈ। ਇਸ ਸਕੀਮ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਇੱਕ ਵਟਸਐਪ ਹੈਲਪਲਾਈਨ ਨੰਬਰ 90560-92906 ਸ਼ੁਰੂ ਕੀਤਾ ਹੈ।
Advertisement
×