ਏਮਜ਼ ਨੇ ਮਾਨਸਿਕ ਸਿਹਤ ਦਿਵਸ ਮਨਾਇਆ
ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੁਕਾਬਲਾ ਕਰਾਇਆ ਗਿਆ। ਇਸ ਮੌਕੇ ਐੱਮ ਬੀ ਬੀ ਐੱਸ ਵਿਦਿਆਰਥੀਆਂ ਲਈ ਪੋਸਟਰ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥੀਆਂ ਨੇ ਮਾਨਸਿਕ ਤੰਦਰੁਸਤੀ, ਸਮਾਜਿਕ ਸ਼ਰਮਿੰਦਗੀ ਘਟਾਉਣ ਅਤੇ...
Advertisement
ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੁਕਾਬਲਾ ਕਰਾਇਆ ਗਿਆ। ਇਸ ਮੌਕੇ ਐੱਮ ਬੀ ਬੀ ਐੱਸ ਵਿਦਿਆਰਥੀਆਂ ਲਈ ਪੋਸਟਰ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥੀਆਂ ਨੇ ਮਾਨਸਿਕ ਤੰਦਰੁਸਤੀ, ਸਮਾਜਿਕ ਸ਼ਰਮਿੰਦਗੀ ਘਟਾਉਣ ਅਤੇ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਦੇ ਵਿਸ਼ਿਆਂ ਨੂੰ ਉਜਾਗਰ ਕਰਨ ਵਾਲੇ ਪੋਸਟਰ ਬਣਾਏ। ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸਲਾਘਾ ਕੀਤੀ ਅਤੇ ਸਮਾਜ ਵਿੱਚ ਪ੍ਰਚਲਿਤ ਮਾਨਸਿਕ ਸਿਹਤ ਚੁਣੌਤੀਆਂ ਪ੍ਰਤੀ ਨੌਜਵਾਨ ਡਾਕਟਰਾਂ ਨੂੰ ਸੰਵੇਦਨਸ਼ੀਲ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਮਨੋਵਿਗਿਆਨ ਵਿਭਾਗ, ਡਾ. ਨਿਧੀ ਮਲਹੋਤਰਾ ਨੇ ਕਿਹਾ ਕਿ ਅਜਿਹੇ ਉਪਰਾਲੇ ਸੰਪੂਰਨ ਡਾਕਟਰੀ ਸਿਖਲਾਈ ਦੇ ਅਨਿੱਖੜਵੇਂ ਗੁਣਾਂ ਹਮਦਰਦੀ, ਜਾਗਰੂਕਤਾ ਅਤੇ ਵਕਾਲਤ ਨੂੰ ਉਤਸ਼ਾਹਿਤ ਕਰਦੇ ਹਨ। ਡਾ. ਏਕਰਾਮ ਗੋਇਲ ਨੇ ਭਾਗੀਦਾਰੀ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਮੁਕਾਬਲੇ ਵਿੱਚ ਕੁੱਲ 64 ਵਿਦਿਆਰਥੀਆਂ ਨੇ ਹਿੱਸਾ ਲਿਆ। ਸ਼ਗੁਨ ਨੇ ਪਹਿਲਾ, ਸੀਆ ਰਾਜਪੂਤ ਨੇ ਦੂਜਾ ਅਤੇ ਮਾਰਸ਼ਲ ਧੀਮਾਨ ਨੇ ਤੀਜਾ ਸਥਾਨ ਜਿੱਤਿਆ।
Advertisement
Advertisement