ਅਕਾਲੀ ਤੇ ਕਾਂਗਰਸੀ ਕੌਂਸਲਰਾਂ ਵੱਲੋਂ ਇਕ ਦੂਜੇ ’ਤੇ ਤੋਹਮਤਾਂ : The Tribune India

ਅਕਾਲੀ ਤੇ ਕਾਂਗਰਸੀ ਕੌਂਸਲਰਾਂ ਵੱਲੋਂ ਇਕ ਦੂਜੇ ’ਤੇ ਤੋਹਮਤਾਂ

ਅਕਾਲੀ ਤੇ ਕਾਂਗਰਸੀ ਕੌਂਸਲਰਾਂ ਵੱਲੋਂ ਇਕ ਦੂਜੇ ’ਤੇ ਤੋਹਮਤਾਂ

ਸਫਾਈ ਸੇਵਕ ਅਤੇ ਹੋਰ ਵਿਭਾਗੀ ਸਟਾਫ਼ ਨਾਲ ਮੀਟਿੰਗ ਕਰਦੇ ਹੋਏ ਕੌਂਸਲ ਪ੍ਰਧਾਨ ਅਤੇ ਹੋਰ ਕੌਂਸਲਰ।

ਹਰਜੀਤ ਸਿੰਘ
ਜ਼ੀਰਕਪੁਰ, 17 ਅਗਸਤ

ਸਫਾਈ ਸੇਵਕਾਂ ਦੀ ਮੰਗਾਂ ਸਬੰਧੀ ਨਗਰ ਕੌਂਸਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਬੁਲਾਈ ਗਈ। ਸਫਾਈ ਸੇਵਕਾਂ ਦੀਆਂ ਚਿਰਾਂ ਤੋਂ ਲਟਕਦੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਸੂਦ ਅਤੇ ਨਗਰ ਕੌਂਸਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਵਿੰਦਰਪਾਲ ਸਿੰਘ ਨੇ ਸਾਰੇ ਹਾਊਸ ਨੂੰ ਆਪਣੀ ਮੰਗਾਂ ਤੋਂ ਜਾਣੂ ਕਰਵਾਇਆ। ਮੀਟਿੰਗ ਵਿੱਚ ਹਾਜ਼ਰ ਅਕਾਲੀ ਦਲ ਅਤੇ ਕਾਂਗਰਸੀ ਕੌਂਸਲਰ ਸਫਾਈ ਸੇਵਕਾਂ ਦੀ ਮੰਗਾਂ ਨੂੰ ਹੱਲ ਕਰਨ ਦੀ ਥਾਂ ਇਕ ਦੂਜੇ ’ਤੇ ਜ਼ਿੰਮੇਵਾਰੀ ਦੇ ਦੋਸ਼ ਮੜ੍ਹਦੇ ਰਹੇ। ਕਾਂਗਰਸੀ ਕੌਂਸਲਰਾਂ ਨੇ ਕਿਹਾ ਕਿ ਕੌਂਸਲ ’ਤੇ ਲੰਮੇ ਸਮੇਂ ਤੋਂ ਅਕਾਲੀ ਦਲ ਕਾਬਜ਼ ਰਿਹਾ ਹੈ ਜਿਨ੍ਹਾਂ ਨੇ ਇਨ੍ਹਾਂ ਨੂੰ ਪੱਕਾ ਨਹੀਂ ਕੀਤਾ। ਜਦਕਿ ਅਕਾਲੀ ਦਲ ਦੇ ਕੌਂਸਲਰਾਂ ਨੇ ਕਿਹਾ ਕਿ ਲੰਘੇ ਪੰਜ ਸਾਲ ਕਾਂਗਰਸ ਸੱਤਾ ਵਿੱਚ ਰਹੀ ਅਤੇ ਡੇਢ ਸਾਲ ਤੋਂ ਉਨ੍ਹਾਂ ਦੀ ਕੌਂਸਲ ਹੈ ਉਹ ਵੀ ਇਨ੍ਹਾਂ ਨੂੰ ਮੰਗਾਂ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਸਫਾਈ ਸੇਵਕਾਂ ਨੇ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੂੰ ਮੰਗਾਂ ਪੂਰੀਆਂ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਦੋ ਮਹੀਨੇ ਵਿੱਚ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਉਹ ਪੰਜਾਬ ਸਰਕਾਰ ਤੋਂ ਕੌਂਸਲ ਨੂੰ ਭੰਗ ਕਰਨ ਨਗਰ ਨਿਗਮ ਦਾ ਦਰਜਾ ਦੇਣ ਦੀ ਮੰਗ ਕਰਨਗੇ।

ਯੂਨੀਅਨ ਦੇ ਪ੍ਰਧਾਨ ਪ੍ਰਦੀਪ ਸੂਦ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਨੂੰ ਬੰਦ ਕਰ ਆਊਟਸੋਰਸਿੰਗ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸ਼ਹਿਰ ਦੇ ਬੀਟ ਅਨੁਸਾਰ ਸਫਾਈ ਕਾਮਿਆਂ ਦੀ ਰੈਗੂਲਰ ਭਰਤੀ, ਬਰਾਬਰ ਉਜ਼ਰਤਾ ਦੇਣ, ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ, ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ ਕੀਤਾ ਜਾਏ। ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਲੰਘੇ ਦਿਨੀਂ ਸਫਾਈ ਸੇਵਕਾਂ ਅਤੇ ਹੋਰਨਾਂ ਇੰਪਲਾਈਜ਼ ਵੱਲੋਂ ਹੜਤਾਲ ਕੀਤੀ ਗਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਮੰਗਾਂ ਸਬੰਧੀ ਵਿਸ਼ੇਸ਼ ਮੀਟਿੰਗ ਕਰਨ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਮੀਟਿੰਗ ਦੌਰਾਨ ਜਾਇਜ਼ ਮੰਗਾਂ ਸਬੰਧੀ ਸਰਬਸੰਮਤੀ ਬਣਾਉਂਦੇ ਹੋਏ ਮਤਾ ਪਾਸ ਕਰਕੇ ਸਥਾਨਕ ਸਰਕਾਰਾਂ ਵਿਭਾਗ ਕੋਲ ਭੇਜ ਦਿੱਤਾ ਹੈ। ਕੁਝ ਮੰਗਾਂ ਕੌਂਸਲ ਵੱਲੋਂ ਆਪਣੇ ਪੱਧਰ ’ਤੇ ਹੱਲ ਕਰ ਦਿੱਤੀ ਜਾਣਗੀਆਂ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All